ਸੰਜੀਵ ਬੱਬੀ
ਚਮਕੌਰ ਸਾਹਿਬ, 21 ਮਾਰਚ
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤੇਜ਼ ਬੁਖਾਰ ਕਾਰਨ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਸ੍ਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਦਿਨਾਂ ਦੌਰਾਨ ਹਲਕੇ ਦੇ ਪਿੰਡ ਕਸਬਾ ਬੇਲਾ, ਪਿਰੋਜਪੁਰ ਅਤੇ ਪਿੰਡ ਬਜ਼ੀਦਪੁਰ ਸਮੇਤ ਹੋਰ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਸੀ ਪਰ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਕਾਫੀ ਤੇਜ਼ ਬੁਖਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਸ ਕਾਰਨ ਉਹ ਇਕਾਂਤਵਾਸ ਹੋ ਗਏ ਹਨ।