ਚੰਡੀਗੜ੍ਹ: ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਗੁਜਰਾਤ ਦੌਰੇ ਦੌਰਾਨ ਆਨੰਦ ਸ਼ਹਿਰ ਤੇ ਗਾਂਧੀ ਨਗਰ ’ਚ ਅਮੁਲ ਦੇ ਪਲਾਂਟਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪੰਜਾਬ ਵਿੱਚ ਦੁੱਧ ਤੋਂ ਬਣਨ ਵਾਲੇ ਪਦਾਰਥ ਹੋਰ ਮਿਆਰੀ ਬਣਾਉਣ ਲਈ ਸਹਿਯੋਗ ਮੰਗਿਆ। ਧਾਲੀਵਾਲ ਨੇ ਦੱਸਿਆ ਕਿ ਅਮੁਲ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਨੇ ਪੰਜਾਬ ’ਚ ਦੁੱਧ ਤੋਂ ਤਿਆਰ ਹੋਣ ਵਾਲੇ ਪਦਾਰਥਾਂ ’ਚ ਤਕਨੀਕੀ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਗੁਜਰਾਤ ਕੋਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ, ਆਨੰਦ ਦੇ ਐੱਮਡੀ (ਗੁਜਰਾਤ) ਡਾ. ਆਰਐੱਸ ਸੋਢੀ, ਸੀਓਓ ਜੈਇਨ ਮਹਿਤਾ, ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਮਨੀਸ਼ ਸ਼ਾਹ ਨਾਲ ਮੁਲਾਕਾਤ ਕੀਤੀ। -ਟਨਸ