ਰੂਪਨਗਰ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਵਿਡ-19 ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸ੍ਰੀ ਬੈਂਸ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ, ਉੱਥੇ ਹੀ ਉਨ੍ਹਾਂ ਆਪਣੇ ਟਵਿੱਟਰ ਹੈਂਡਲ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।