ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਬਨਿਟ ਮੰਤਰੀ ਵੱਲੋਂ ਤਹਿਸੀਲ ਦਫ਼ਤਰ ਦੀ ਜਾਂਚ

ਪਾਰਦਰਸ਼ੀ ਪ੍ਰਸ਼ਾਸਨ ਤੇ ਆਮ ਲੋਕਾਂ ਦੇ ਕੰਮ ਕਰਨਾ ਸੂਬਾ ਸਰਕਾਰ ਦਾ ਮੁੱਖ ਮਕਸਦ: ਹਰਦੀਪ ਸਿੰਘ ਮੁੰਡੀਆਂ
Advertisement

ਸ਼ਗਨ ਕਟਾਰੀਆ

ਬਠਿੰਡਾ, 5 ਫਰਵਰੀ

Advertisement

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਸਥਾਨਕ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ ਅਤੇ ਚੇਅਰਮੈਨ ਸ਼ੂਗਰਫੈਡ ਪੰਜਾਬ ਨਵਦੀਪ ਜੀਦਾ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਤੇ ਵੇਚਣ ਵਾਲੇ ਦੋਵਾਂ ਦਾ ਹੋਣਾ ਲਾਜ਼ਮੀ ਬਣਾਇਆ ਜਾਵੇ ਅਤੇ ਸੀਸੀਟੀਵੀ ਕੈਮਰੇ ਹਮੇਸ਼ਾ ਚਾਲੂ ਹਾਲਤ ਵਿੱਚ ਰੱਖੇ ਜਾਣ। ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਨ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਪੈਂਡਿੰਗ ਇੰਤਕਾਲ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮਕਾਜ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ ਰਜਿਸਟਰੀ ਬਰਾਂਚ ਦਾ ਵੀ ਦੌਰਾ ਕਰਕੇ ਨਿਰੀਖਣ ਕੀਤਾ ਗਿਆ।

ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਦਾ ਸੁਪਨਾ ਹੈ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਹਰ ਤਰ੍ਹਾਂ ਦੀਆਂ ਸੇਵਾਵਾਂ ਦਾ ਲੋਕਾਂ ਨੂੰ ਬਿਨਾਂ ਕਿਸੇ ਤਰ੍ਹਾਂ ਦੀ ਦੇਰੀ, ਖੱਜਲ-ਖੁਆਰੀ ਅਤੇ ਕਿਸੇ ਤਰ੍ਹਾਂ ਦੇ ਲੈਣ-ਦੇਣ ਤੋਂ ਮੁਕਤ ਲਾਹਾ ਮਿਲੇ।

Advertisement
Show comments