ਪੱਤਰ ਪ੍ਰੇਰਕ
ਤਲਵੰਡੀ ਸਾਬੋ, 20 ਅਕਤੂਬਰ
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਜੋ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਵੀ ਹਨ, ਨੇ ਅੱਜ ਤਖ਼ਤ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਸਥਾਨਕ ਰਿਹਾਇਸ਼ ’ਤੇ ਬੰਦ ਕਮਰਾ ਮੀਟਿੰਗ ਕੀਤੀ। ਕੈਬਨਿਟ ਮੰਤਰੀ ਅੱਜ ਇੱਥੇ ਸੀਵਰ ਅਤੇ ਰਾਈਜ਼ਿੰਗ ਦੇ ਨੀਂਹ ਪੱਥਰ ਤੋਂ ਪਰਦਾ ਹਟਾਉਣ ਲਈ ਪਹੁੰਚੇ ਸਨ। ਉਨ੍ਹਾਂ ਜਥੇਦਾਰ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਤਖ਼ਤ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਸਿਰੋਪੇ ਭੇਟ ਕੀਤੇ। ਮੱਥਾ ਟੇਕਣ ਮੌਕੇ ਕੈਬਨਿਟ ਮੰਤਰੀ ਨਾਲ ਪਾਰਟੀ ਦੇ ਕਈ ਸੀਨੀਅਰ ਆਗੂ ਤੇ ਅਹੁਦੇਦਾਰ ਸ਼ਾਮਲ ਸਨ।