ਮੰਤਰੀ ਮੰਡਲ ’ਚ ਵਾਧਾ: ਮੁੱਖ ਮੰਤਰੀ ਮੁੜ ਦਿੱਲੀ ਤਲਬ

ਕੁਝ ਖਾਸ ਨਾਵਾਂ ’ਤੇ ਘੁੰਡੀ ਫਸੀ; ਨਵੇਂ ਵਜ਼ੀਰ ਸੋਮਵਾਰ ਨੂੰ ਲੈ ਸਕਦੇੇ ਹਨ ਹਲਫ਼

ਮੰਤਰੀ ਮੰਡਲ ’ਚ ਵਾਧਾ: ਮੁੱਖ ਮੰਤਰੀ ਮੁੜ ਦਿੱਲੀ ਤਲਬ

ਕਪੂਰਥਲਾ ਹਾਊਸ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਜਾਂਦੇ ਹੋਏ ਰਵਨੀਤ ਸਿੰਘ ਬਿੱਟੂ।

ਚਰਨਜੀਤ ਭੁੱਲਰ
ਚੰਡੀਗੜ੍ਹ, 24 ਸਤੰਬਰ

ਮੁੱਖ ਅੰਸ਼

  • ਕਪੂਰਥਲਾ ਹਾਊਸ ਵਿੱਚ ਰਵਨੀਤ ਬਿੱਟੂ ਨੇ ਵੀ ਚੰਨੀ ਨਾਲ ਕੀਤੀ ਮੁਲਾਕਾਤ

ਪੰਜਾਬ ਮੰਤਰੀ ਮੰਡਲ ਵਿੱਚ ਵਾਧੇ ’ਤੇ ਆਖਰੀ ਮੋਹਰ ਲਾਏ ਜਾਣ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਮੁੜ ਦਿੱਲੀ ਸੱਦ ਲਿਆ ਹੈ। ਚੰਨੀ ਅੱਜ ਤੜਕਸਾਰ ਹੀ ਦਿੱਲੀ ਤੋਂ ਪੰਜਾਬ ਵਾਪਸ ਪਰਤੇ ਸਨ ਕਿ ਉਨ੍ਹਾਂ ਨੂੰ ਮੁੜ ਸ਼ਾਮ ਵੇਲੇ ਫਿਰ ਦਿੱਲੀ ਬੁਲਾ ਲਿਆ ਗਿਆ ਹੈ। ਪਿਛਲੇ ਚਾਰ ਦਿਨਾਂ ’ਚ ਮੁੱਖ ਮੰਤਰੀ ਨੂੰ ਤੀਸਰੀ ਦਫ਼ਾ ਦਿੱਲੀ ਜਾਣਾ ਪਿਆ ਹੈ। ਇਸ ਦੌਰਾਨ ਚੰਨੀ ਰਾਤ ਸਵਾ ਦਸ ਵਜੇ ਦੇ ਕਰੀਬ ਮੀਿਟੰਗ ਲਈ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਪੁੱਜੇ। ਮੀਿਟੰਗ ਵਿੱਚ ਕੇਸੀ ਵੇਣੂਗੋਪਾਲ, ਅਜੈ ਮਾਕਨ, ਹਰੀਸ਼ ਰਾਵਤ ਤੇ ਹੋਰ ਆਗੂ ਮੌਜੂਦ ਸਨ। ਮੀਿਟੰਗ ਦੇਰ ਰਾਤ ਚਲਣ ਦੀ ਸੰਭਾਵਨਾ ਹੈ। ਸ੍ਰੀ ਚੰਨੀ ਅੱਜ ਸ਼ਾਮੀਂ ਸੱਤ ਵਜੇ ਦੇ ਕਰੀਬ ਕਪੂਰਥਲਾ ਹਾਊਸ ਪੁੱਜ ਗਏ ਸਨ, ਜਿੱਥੇ ਦੇਰ ਸ਼ਾਮ ਉਨ੍ਹਾਂ ਨੂੰ ਮਿਲਣ ਲਈ ਸੰਸਦ ਮੈਂਬਰ ਰਵਨੀਤ ਬਿੱਟੂ ਵੀ ਪਹੁੰਚੇ। ਵੇਰਵਿਆਂ ਅਨੁਸਾਰ ਪੰਜਾਬ ਕੈਬਨਿਟ ਨੂੰ ਲੈ ਕੇ ਕੁਝ ਖਾਸ ਨਾਵਾਂ ’ਤੇ ਘੁੰਡੀ ਫਸ ਗਈ ਹੈ, ਜਿਸ ਨੇ ਹਾਈਕਮਾਨ ਨੂੰ ਕਸੂਤਾ ਫਸਾ ਦਿੱਤਾ ਹੈ। ਉਪਰੋਂ ਕੈਪਟਨ ਅਮਰਿੰਦਰ ਸਿੰਘ ਦੇ ਬਾਗ਼ੀ ਸੁਰਾਂ ਕਰਕੇ ਪਾਰਟੀ ਹਾਈਕਮਾਨ ਕੈਬਨਿਟ ਵਾਧੇ ਦੇ ਮੱਦੇਨਜ਼ਰ ਕੋਈ ਸਿਆਸੀ ਮੌਕਾ ਅਮਰਿੰਦਰ ਕੈਂਪ ਨੂੰ ਨਹੀਂ ਦੇਣਾ ਚਾਹੁੰਦੀ ਹੈ। ਅਨੁਮਾਨ ਹੈ ਕਿ ਜਲਦੀ ਹੀ ਨਵੀਂ ਕੈਬਨਿਟ ਦੇ ਨਾਵਾਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਅਨੁਸਾਰ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਮੁੱਖ ਸਕੱਤਰ ਦਫ਼ਤਰ ਵੱਲੋਂ ਹਲਫ਼ਦਾਰੀ ਸਮਾਗਮਾਂ ਦੇ ਪ੍ਰਬੰਧਾਂ ਵਾਸਤੇ ਸਬੰਧਿਤ ਵਿਭਾਗਾਂ ਨੂੰ ਤਿਆਰੀ ਰੱਖਣ ਲਈ ਆਖ ਦਿੱਤਾ ਗਿਆ ਹੈ। ਦਿੱਲੀ ਤੋਂ ਮਿਲੇ ਵੇਰਵਿਆਂ ਅਨੁਸਾਰ ਅੱਜ ਰਾਹੁਲ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਮਿਲੇ ਹਨ। ਸ੍ਰੀ ਜਾਖੜ ਨੇ ਅੱਜ ਟਵੀਟ ਕਰਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਦੇ ਫੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਦੀ ਹਮਾਇਤ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਇਸ ਫੈਸਲੇ ਨੇ ਵਿਰੋਧੀ ਧਿਰਾਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਸ੍ਰੀ ਜਾਖੜ ਨੇ ਮੀਟਿੰਗ ਮਗਰੋਂ ਏਨਾ ਹੀ ਕਿਹਾ ਕਿ ਅੱਜ ਰਾਹੁਲ ਗਾਂਧੀ ਨਾਲ ਸੁਖਾਵੇਂ ਮਾਹੌਲ ਵਿਚ ਲੰਮੀ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾ ਸੂਤਰਾਂ ਨੇ ਕਿਹਾ ਸੀ ਕਿ ਚੰਨੀ ਦੀ ਹਾਈ ਕਮਾਨ ਨਾਲ ਮੀਟਿੰਗ ਹੋਵੇਗੀ ਜਿਸ ਵਿਚ ਕੈਬਨਿਟ ਵਾਧੇ ’ਤੇ ਆਖਰੀ ਮੋਹਰ ਲੱਗੇਗੀ। ਇਸੇ ਦੌਰਾਨ ਚੰਨੀ ਨੇ ਦੇਰ ਸ਼ਾਮ ਟਵੀਟ ਕਰਕੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਇਕੱਠਿਆਂ ਲਿਜਾਣ ਦਾ ਦਿ੍ਰੜ ਇਰਾਦਾ ਪ੍ਰਗਟਾਇਆ। ਹਾਈਕਮਾਨ ਦੀ ਕੋਸ਼ਿਸ਼ ਰਹੇਗੀ ਕੈਬਨਿਟ ਵਾਧੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਨਾਰਾਜ਼ ਵਿਧਾਇਕਾਂ ਨੂੰ ਹੱਥ ਵਿਚ ਕਰਨ ਦਾ ਕੋਈ ਮੌਕਾ ਨਾ ਲੱਗੇ। ਹਾਈਕਮਾਨ ਵੱਲੋਂ ਮੁੱਖ ਮੰਤਰੀ ਨਾਲ ਪੰਜਾਬ ਦੇ ਨਵੇਂ ਲਾਏ ਜਾਣ ਵਾਲੇ ਡੀਜੀਪੀ ਅਤੇ ਐਡਵੋਕੇਟ ਜਨਰਲ ਦਾ ਮਾਮਲਾ ਵੀ ਵਿਚਾਰਿਆ ਜਾਣਾ ਹੈ। ਇਸੇ ਦੌਰਾਨ ਮੁੱਖ ਸਕੱਤਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ.ਸੋਨੀ ਨੂੰ ਕਾਰਜ ਭਾਰ ਸੰਭਾਲਣ ਦੀ ਮਿਤੀ ਤੋਂ ਉਪ ਮੁੱਖ ਮੰਤਰੀ ਮਨੋਨੀਤ ਕੀਤਾ ਗਿਆ ਹੈ।

ਮੁੱਖ ਮੰਤਰੀ ਚੰਨੀ ਦੇ ਇਕੱਲੇ ਜਾਣ ਤੋਂ ਛਿੜੀ ਚਰਚਾ

ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੋ ਵਾਰ ਦਿੱਲੀ ਇਕੱਲੇ ਚਲੇ ਜਾਣ ਤੋਂ ਨਵੇਂ ਚਰਚੇ ਛਿੜ ਗਏ ਹਨ। ਲੰਘੇ ਕੱਲ੍ਹ ਅਤੇ ਅੱਜ ਮੁੱਖ ਮੰਤਰੀ ਦੋਵਾਂ ਉਪ ਮੁੱਖ ਮੰਤਰੀਆਂ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਲੈ ਕੇ ਨਹੀਂ ਗਏ ਹਨ। ਲੰਘੇ ਦਿਨਾਂ ’ਚ ਨਵਜੋਤ ਸਿੱਧੂ ਦੇ ਚੰਨੀ ਨਾਲ ਪਰਛਾਵੇ ਵਾਂਗ ਨਾਲ ਚੱਲਣ ਤੋਂ ਵਿਰੋਧੀ ਧਿਰਾਂ ਨੇ ਚੰਨੀ ਨੂੰ ਨਸੀਹਤਾਂ ਦੇਣੀਆਂ ਸ਼ੁਰੂ ਕੀਤੀਆਂ ਸਨ। ਉਧਰ ਨਵਜੋਤ ਸਿੱਧੂ ਨੇ ਅੱਜ ਇੱਥੇ ਕਾਂਗਰਸ ਭਵਨ ਵਿਚ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਜਨਰਲ ਸਕੱਤਰ ਪਰਗਟ ਸਿੰਘ ਨਾਲ ਮੀਟਿੰਗਾਂ ਕੀਤੀਆਂ। ਅੱਜ ਸੰਭਾਵੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਵੀ ਨਵਜੋਤ ਸਿੱਧੂ ਨੂੰ ਮਿਲੇ ਹਨ।

ਓ.ਪੀ ਸੋਨੀ ਨੇ ਮੰਗੀ ਮੁੱਖ ਮੰਤਰੀ ਵਾਲੀ ਸਹੂਲਤ

ਉਪ ਮੁੱਖ ਮੰਤਰੀ ਓ.ਪੀ.ਸੋਨੀ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਦੇ ਪੱਧਰ ਵਾਲੀਆਂ ਸੇਵਾਵਾਂ ਮੰਗ ਲਈਆਂ ਹਨ। ਭਾਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਵੀਆਈਪੀ ਕਲਚਰ ਅਤੇ ਫਜ਼ੂਲ ਖ਼ਰਚੀ ਘਟਾਉਣ ਦੀ ਗੱਲ ਆਖ ਰਹੇ ਹਨ, ਪਰ ਸੋਨੀ ਦੇ ਸਕੱਤਰ ਹਰਬੰਸ ਸਿੰਘ ਨੇ ਮੁੱਖ ਸਕੱਤਰ ਦਫ਼ਤਰ ਨੂੰ ਪੱਤਰ ਲਿਖਿਆ ਹੈ ਕਿ ਪ੍ਰਾਹੁਣਚਾਰੀ ਵਿਭਾਗ ਵੱਲੋਂ ਇਸ ਤੋਂ ਪਹਿਲਾਂ ਰਾਜਿੰਦਰ ਕੌਰ ਭੱਠਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਉਪ ਮੁੱਖ ਮੰਤਰੀ ਹੁੰਦੇ ਸਮੇਂ ਮੁੱਖ ਮੰਤਰੀ ਦੇ ਪੱਧਰ ਅਨੁਸਾਰ ਮਹਿਮਾਨਾਂ ਅਤੇ ਮੀਟਿੰਗਾਂ ਆਦਿ ਲਈ ਦਫ਼ਤਰ ਅਤੇ ਸਰਕਾਰੀ ਰਿਹਾਇਸ਼ ’ਤੇ ਇੱਕੋ ਜਿਹੀਆਂ ਸੇਵਾਵਾਂ ਦਾ ਪ੍ਰਬੰਧ ਕੀਤਾ ਜਾਂਦਾ ਰਿਹਾ ਹੈ। ਮੌਜੂਦਾ ਉਪ ਮੁੱਖ ਮੰਤਰੀ ਸੋਨੀ ਨੇ ਵੀ ਇੱਛਾ ਜ਼ਾਹਰ ਕੀਤੀ ਹੈ ਕਿ ਪ੍ਰਾਹੁਣਚਾਰੀ ਵਿਭਾਗ ਮੁੱਖ ਮੰਤਰੀ ਦੇ ਪੱਧਰ ਵਾਲੀਆਂ ਸੇਵਾਵਾਂ ਉਨ੍ਹਾਂ ਨੂੰ ਵੀ ਦੇਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All