ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਕੈਬਨਿਟ ਮੰਤਰੀਆਂ ਚੀਮਾ ਤੇ ਧਾਲੀਵਾਲ ਨੇ ਮੁਲਾਜ਼ਮਾਂ ਨੂੰ ਭਵਿੱਖ ਦੀਆਂ ਕਾਨੂੰਨੀ ਉਲਝਣਾਂ ਤੋਂ ਮੁਕਤ ਸਥਾਈ ਹੱਲ ਦਾ ਦਿੱਤਾ ਭਰੋਸਾ
ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੁਲਦੀਪ ਸਿੰਘ ਧਾਲੀਵਾਲ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਅਪਰੈਲ

Advertisement

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ ਸਿੱਖਿਆ ਵਿਭਾਗ ਨਾਲ ਸਬੰਧਤ 8 ਯੂਨੀਅਨਾਂ ਸਣੇ 10 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਚਾਰ ਘੰਟੇ ਚੱਲੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਕੈਬਨਿਟ ਸਬ ਕਮੇਟੀ ਅੱਗੇ ਰੱਖਿਆ ਗਿਆ ਅਤੇ ਉਨ੍ਹਾਂ ’ਤੇ ਚਰਚਾ ਕੀਤੀ ਗਈ। ਵਿੱਤ ਮੰਤਰੀ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਪ੍ਰਭਾਵਸ਼ਾਲੀ ਹੱਲ ਲਈ ਦਿੱਤੇ ਉਸਾਰੂ ਸੁਝਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਪ੍ਰਤੀ ਹਮਦਰਦੀ ਵਾਲੀ ਪਹੁੰਚ ਨਾਲ ਵਿਚਾਰੇ ਗਏ ਮੁੱਦਿਆਂ ਦੇ ਹੱਲ ਨੂੰ ਤਰਜੀਹ ਦੇਣ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਬੰਧਤ ਯੂਨੀਅਨਾਂ ਨਾਲ ਫਾਲੋ-ਅੱਪ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ।

Advertisement