ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 25 ਸਤੰਬਰ
ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਵੱਲੋਂ ਅੱਜ ਇੱਥੋਂ ਦੇ ਫੇਜ਼-3 ਬੀ 1 ਸਥਿਤ ਰਾਮਗੜ੍ਹੀਆ ਭਵਨ ਵਿੱਚ ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਮਾਗਮ ’ਚ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਮਜ਼ਬੂਤ ਬਣਾਉਣ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਗਰੀਬ ਬੱਚਿਆਂ ਦੀ ਪੜ੍ਹਾਈ ਅਤੇ ਲੋਕ ਭਲਾਈ ਕਾਰਜਾਂ ਲਈ ਰਾਮਗੜ੍ਹੀਆ ਸਭਾ ਨੂੰ 2 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਪੀਕਰ ਨੇ ਕਿਹਾ ਕਿ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਲੋਕ ਭਲਾਈ ਦੇ ਕੰਮ ਕਰਨਾ ਹੈ।