ਗਣਨਾ ਫਾਰਮ ਭਰਨ ਲਈ ਕੈਂਪ ਭਲਕੇ
ਪੰਜਾਬ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਹੁਣ ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਭਰ ਦੇ...
Advertisement
ਪੰਜਾਬ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਹੁਣ ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ’ਤੇ 19 ਜੁਲਾਈ ਨੂੰ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ ਦੋ ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਾਇਆ ਜਾਵੇਗਾ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ। ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੇ ਹਾਲੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਤਾਂ ਉਹ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀ ਐੱਲ ਓ) ਨਾਲ ਸੰਪਰਕ ਕਰ ਸਕਦੇ ਹਨ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਸਕਦੇ ਹਨ। ਹਰ ਯੋਗ ਵੋਟਰ ਦਾ ਨਾਮ 13 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
Advertisement
Advertisement
×

