ਘਨੌਲੀ: ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਸੀਪੀਆਈ ਐਮ ਦੇ ਉਮੀਦਵਾਰ ਕਾਮਰੇਡ ਗੁਰਦੇਵ ਸਿੰਘ ਬਾਗ਼ੀ ਵੱਲੋਂ ਭਰਤਗੜ੍ਹ ਖੇਤਰ ਦੇ ਪਿੰਡਾਂ ਸਰਸਾ, ਭਰਤਗੜ੍ਹ, ਬੜਾ ਪਿੰਡ, ਬੇਲੀ ਅਤੇ ਝੱਖੀਆਂ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁਫ਼ਤ ਸਕੀਮਾਂ ਦੇਣ ਦੇ ਵਾਅਦੇ ਕਰ ਕੇ ਸੱਤਾ ਹਥਿਆਉਣ ਵਾਲਿਆਂ ਨੂੰ ਮੂੰਹ ਲਾ ਲਾਇਆ ਜਾਵੇ। ਇਹ ਲੋਕਾਂ ਨੂੰ ਅਸਲੀ ਮੁੱਦਿਆਂ ਤੋਂ ਭਟਕਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਪ੍ਰੀਤਮ ਸਿੰਘ ਕੁਦਰਤਵਾਦੀ, ਗੁਰਦਰਸ਼ਨ ਸਿੰਘ ਖਾਸਪੁਰ, ਧਰਮ ਪਾਲ, ਸੁਰਜੀਤ ਸਿੰਘ ਢੇਰ, ਜਸਵੰਤ ਸਿੰਘ ਸੈਣੀ ਤੇ ਪਵਨ ਕੁਮਾਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ