DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

'ਪ੍ਰਚਾਰ ਡਿਫੈਂਡਰਾਂ ’ਤੇ, ਵੋਟ ਪਾਉਣ ਰੇਹੜਿਆਂ ’ਤੇ..': ਰਾਜਾ ਵੜਿੰਗ ਵੱਲੋਂ ਰੇਹੜੇ ਦੀ ਸਵਾਰੀ 'ਤੇ ਮੁੱਖ ਮੰਤਰੀ ਮਾਨ ਦਾ ਤਨਜ਼

ਮੰਗਲਵਾਰ ਨੂੰ ਨਗਰ ਨਿਗਮ ਅਤੇ ਕੌਂਸਲ ਚੋਣਾਂ ਦੌਰਾਨ ਜਿੱਥੇ ਮਾਹੌਲ ਗਰਮਾਇਆ ਰਿਹਾ, ਉੱਥੇ ਹੀਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤੀ ਗਈ ਬੈਲ ਗੱਡੀ ਦੀ ਸਵਾਰੀ ਸਿਆਸੀ ਚਰਚਾ ਦਾ ਵਿਸ਼ਾ...

  • fb
  • twitter
  • whatsapp
  • whatsapp
Advertisement

ਮੰਗਲਵਾਰ ਨੂੰ ਨਗਰ ਨਿਗਮ ਅਤੇ ਕੌਂਸਲ ਚੋਣਾਂ ਦੌਰਾਨ ਜਿੱਥੇ ਮਾਹੌਲ ਗਰਮਾਇਆ ਰਿਹਾ, ਉੱਥੇ ਹੀਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤੀ ਗਈ ਬੈਲ ਗੱਡੀ ਦੀ ਸਵਾਰੀ ਸਿਆਸੀ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸੀ ਆਗੂਆਂ 'ਤੇ ਤਨਜ਼ ਕੱਸਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂਆਂ ਦੇ ਪ੍ਰਚਾਰ ਦੇ ਤਰੀਕਿਆਂ 'ਤੇ ਚੁਟਕੀ ਲੈਂਦਿਆਂ ਲਿਖਿਆ, "ਮਾੜੇ ਦਿਨਾਂ ਦੀ ਨਿਸ਼ਾਨੀ ਕੰਮਾਂ ਕਿਹੜਿਆਂ ’ਤੇ ਆ ਗਏ.. ਪ੍ਰਚਾਰ ਡਿਫੈਂਡਰਾਂ ’ਤੇ, ਵੋਟ ਪਾਉਣ ਰੇਹੜਿਆਂ ’ਤੇ ਆ ਗਏ।… ਕੁਰਸੀ ਪਿੱਛੇ ਲੋਕੋ ਕਿਵੇਂ ਹੱਥ ਪੈਰ ਮਾਰਦੇ, ਦੇਖ ਭਾਈ ਬਾਲਿਆ ਰੰਗ ਕਰਤਾਰ ਦੇ।"

Advertisement

ਮੁੱਖ ਮੰਤਰੀ ਮਾਨ ਦਾ ਇਹ ਬਿਆਨ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਰਾਜਾ ਵੜਿੰਗ ਵੱਲੋਂ ਅਪਣਾਏ ਗਏ ਇਸ ਰਵਾਇਤੀ ਪ੍ਰਚਾਰ ਦਾ ਢੰਗ ਕਾਫ਼ੀ ਚਰਚਾ ਵਿੱਚ ਰਿਹਾ ਸੀ

Advertisement

ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਮਾਨ ਨੇ ਆਪਣੀ ਵਿਲੱਖਣ ਸ਼ੈਲੀ ਵਿੱਚ ਵਿਰੋਧੀਆਂ ਨੂੰ ਘੇਰਿਆ ਹੋਵੇ।

Advertisement
×