DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada Deportation: ਕੈਨੇਡਾ ਨੇ ਜਬਰਨ ਵਸੂਲੀ ਦੇ ਦੋਸ਼ੀ ਪੰਜਾਬੀ ਨੌਜਵਾਨ ਨੂੰ ਕੀਤਾ ਡਿਪੋਰਟ

ਤਸਵੀਰ ਜਾਰੀ ਕਰਕੇ ਮੰਗੀ ਮਦਦ: ਲਵਬੀਰ ਸਿੰਘ ’ਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਣ ਦਾ ਇਲਜ਼ਾਮ

  • fb
  • twitter
  • whatsapp
  • whatsapp
featured-img featured-img
ਸਰੀ ਪੁਲੀਸ ਵੱਲੋਂ ਜਾਰੀ ਕੀਤੀ ਗਈ ਲਵਬੀਰ ਸਿੰਘ ਦੀ ਫੋਟੋ। Image Credit: X/@surreyps
Advertisement

Canada Deportation: ਕੈਨੇਡਾ ਸਰਕਾਰ ਨੇ ਜਬਰਨ ਵਸੂਲੀ (Extortion) ਵਰਗੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ 22 ਸਾਲਾ ਪੰਜਾਬੀ ਨੌਜਵਾਨ ਲਵਬੀਰ ਸਿੰਘ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਯਾਨੀ ਡਿਪੋਰਟ ਕਰ ਦਿੱਤਾ ਹੈ। ਸਰੀ ਪੁਲੀਸ ਸਰਵਿਸ (SPS) ਨੇ ਲਵਬੀਰ ਦੀ ਤਸਵੀਰ ਜਾਰੀ ਕਰਦਿਆਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਦੇ ਸਾਥੀਆਂ ਅਤੇ ਕੈਨੇਡਾ ਵਿੱਚ ਉਸ ਦੇ ਠਹਿਰਾਅ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ।

ਦੱਸ ਦਈਏ ਕਿ ਲਵਬੀਰ ਸਾਲ 2023 ਵਿੱਚ ਇੱਕ ਵਿਦੇਸ਼ੀ ਨਾਗਰਿਕ ਵਜੋਂ ਕੈਨੇਡਾ ਆਇਆ ਸੀ ਪਰ 2026 ਦੇ ਸ਼ੁਰੂ ਵਿੱਚ ਪੁਲੀਸ ਨੇ ਉਸ ਨੂੰ ਜਬਰਨ ਵਸੂਲੀ ਦੇ ਮਾਮਲਿਆਂ ਵਿੱਚ ਮੁੱਖ ਸ਼ੱਕੀ ਵਜੋਂ ਨਾਮਜ਼ਦ ਕੀਤਾ।

Advertisement

ਸਰੀ ਪੁਲੀਸ ਅਨੁਸਾਰ, ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਕੀਤੀ ਗਈ ਇਮੀਗ੍ਰੇਸ਼ਨ ਜਾਂਚ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਪੁਲੀਸ ਦਾ ਮੰਨਣਾ ਹੈ ਕਿ ਲਵਬੀਰ ਦੀ ਤਸਵੀਰ ਜਨਤਕ ਕਰਨ ਨਾਲ ਹੋਰ ਪੀੜਤਾਂ ਜਾਂ ਗਵਾਹਾਂ ਨੂੰ ਸਾਹਮਣੇ ਆਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਹਿੰਸਕ ਵਸੂਲੀ ਪਿੱਛੇ ਕੰਮ ਕਰ ਰਹੇ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਹੋ ਸਕੇ।

Advertisement

ਖ਼ਾਸ ਗੱਲ ਇਹ ਹੈ ਕਿ ਸਤੰਬਰ 2025 ਵਿੱਚ ਸਥਾਪਿਤ ਕੀਤੇ ਗਏ ‘ਸਰੀ ਐਕਸਟੌਰਸ਼ਨ ਰਿਵਾਰਡ ਫੰਡ’ ਤਹਿਤ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲੀ ਜਾਣਕਾਰੀ ਦੇਣ ਵਾਲੇ ਨੂੰ 2,50,000 ਡਾਲਰ ਤੱਕ ਦਾ ਇਨਾਮ ਦਿੱਤਾ ਜਾ ਸਕਦਾ ਹੈ।

Advertisement
×