DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada Extortion Case: ਫਿਰੌਤੀ ਤੇ ਗੋਲੀਬਾਰੀ ਮਾਮਲੇ ’ਚ 22 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਗ੍ਰਿਫ਼ਤਾਰ

ਸਰੀ ਅਤੇ ਐਬਸਫੋਰਡ ਪੁਲੀਸ ਵੱਲੋਂ ਸਾਂਝੀ ਕਾਰਵਾਈ; ਅਗਲੇ ਹਫ਼ਤੇ ਅਦਾਲਤ ’ਚ ਹੋਵੇਗੀ ਪੇਸ਼ੀ

  • fb
  • twitter
  • whatsapp
  • whatsapp
featured-img featured-img
ਫਿਰੌਤੀ ਤੇ ਗੋਲੀਬਾਰੀ ਮਾਮਲੇ ’ਚ 22 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਗ੍ਰਿਫ਼ਤਾਰ
Advertisement

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਅਤੇ ਡਰਾਉਣ-ਧਮਕਾਉਣ ਲਈ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਸਰੀ ਪੁਲੀਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲੀਸ ਨੇ ਲੰਘੇ ਦਸੰਬਰ ਮਹੀਨੇ ਵਾਪਰੀਆਂ ਵਾਰਦਾਤਾਂ ਦੇ ਸਬੰਧ ਵਿੱਚ 22 ਸਾਲਾਂ ਦੇ ਇੱਕ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਸਰੀ ਅਤੇ ਐਬਸਫੋਰਡ ਪੁਲੀਸ ਵੱਲੋਂ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।

ਪੁਲੀਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਗੁਰਸੇਵਕ ਸਿੰਘ ’ਤੇ ਸਰੀ ਪੁਲੀਸ ਵੱਲੋਂ 9 ਅਤੇ ਐਬਸਫੋਰਡ ਪੁਲੀਸ ਵੱਲੋਂ ਵੱਖ-ਵੱਖ ਧਾਰਾਵਾਂ ਹੇਠ 6 ਸੰਗੀਨ ਦੋਸ਼ ਆਇਦ ਕੀਤੇ ਗਏ ਹਨ। ਜਾਂਚ ਅਧਿਕਾਰੀਆਂ ਮੁਤਾਬਕ ਉਕਤ ਮੁਲਜ਼ਮ ਨੇ ਪਹਿਲਾਂ ਸਰੀ ਵਿੱਚ ਦੋ ਵੱਖ-ਵੱਖ ਕਾਰੋਬਾਰੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਐਬਸਫੋਰਡ ਵਿੱਚ ਇੱਕ ਕਾਰੋਬਾਰੀ ਸਥਾਨ ’ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਇਨ੍ਹਾਂ ਥਾਵਾਂ ’ਤੇ ਪਹਿਲਾਂ ਮੋਟੀਆਂ ਫਿਰੌਤੀਆਂ ਦੀ ਮੰਗ ਕੀਤੀ ਗਈ ਅਤੇ ਬਾਅਦ ਵਿੱਚ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ।

Advertisement

ਰਾਹਤ ਦੀ ਗੱਲ ਇਹ ਰਹੀ ਕਿ ਇਨ੍ਹਾਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਗੋਲੀਆਂ ਲੱਗਣ ਕਾਰਨ ਕਾਰੋਬਾਰੀ ਸਥਾਨਾਂ ਦੀਆਂ ਇਮਾਰਤਾਂ ਦੀ ਭੰਨ-ਤੋੜ ਹੋਈ ਅਤੇ ਉੱਥੇ ਖੜ੍ਹੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ। ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲੀਸ ਵੱਲੋਂ ਇੱਕ ਵਿਸ਼ੇਸ਼ ਟੀਮ ਗਠਿਤ ਕਰਕੇ ਲੰਬੀ ਅਤੇ ਬਾਰੀਕੀ ਨਾਲ ਜਾਂਚ ਕੀਤੀ ਗਈ। ਡਿਜੀਟਲ ਸਬੂਤਾਂ ਅਤੇ ਖੁਫ਼ੀਆ ਜਾਣਕਾਰੀਆਂ ਦੇ ਆਧਾਰ 'ਤੇ ਆਖ਼ਰਕਾਰ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਸਬੂਤਾਂ ਸਮੇਤ ਦਬੋਚ ਲਿਆ ਗਿਆ। ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਅਗਲੇ ਹਫ਼ਤੇ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਕਾਨੂੰਨੀ ਰਿਮਾਂਡ ਹਾਸਲ ਕੀਤਾ ਜਾਵੇਗਾ।

Advertisement

ਸਰੀ ਪੁਲੀਸ ਦੇ ਉੱਚ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਕੈਨੇਡਾ ਦੀ ਧਰਤੀ ’ਤੇ ਅਜਿਹੀਆਂ ਗੈਂਗਸਟਰਵਾਦੀ ਅਤੇ ਫਿਰੌਤੀ ਦੀਆਂ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਫ਼ੋਰਸ ਅਪਰਾਧੀਆਂ ਦੀ ਸੂਹ ਕੱਢ ਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਨ ਲਈ ਪੂਰੀ ਵਾਹ ਲਾ ਰਹੀ ਹੈ, ਜਿਸ ਦੇ ਹੁਣ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ।

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਅਪਰਾਧੀਆਂ ਬਾਰੇ ਦੱਸਣ ਵਾਲਿਆਂ ਲਈ ਲੱਖਾਂ ਡਾਲਰਾਂ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਇਸ ਸਕੀਮ ਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲ ਰਹੇ ਹਨ ਅਤੇ ਆਮ ਲੋਕ ਹੁਣ ਖ਼ੁਦ ਅੱਗੇ ਆ ਕੇ ਪੁਲੀਸ ਦੀ ਮਦਦ ਕਰ ਰਹੇ ਹਨ, ਜਿਸ ਸਦਕਾ ਅਜਿਹੇ ਅਨਸਰਾਂ ਦੀਆਂ ਗ੍ਰਿਫ਼ਤਾਰੀਆਂ ਸੰਭਵ ਹੋ ਰਹੀਆਂ ਹਨ।

Advertisement
×