DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada News: ਸਰੀ ਵਿੱਚ ਪੰਜਾਬੀ ਕਾਰੋਬਾਰੀ ਦੇ ਕਤਲ ਦੀ ਗੋਂਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ

ਫੇਸਬੁੱਕ ਪੋਸਟ ਰਾਹੀਂ ਲਈ ਜਿੰਮੇਵਾਰੀ ਲਈ; ਕ੍ਰਿਕਟ ਮੈਚ ਫਿਕਸਿੰਗ ਦਾ ਨਾਲ ਸਬੰਧਤ ਹੋਣ ਦੇ ਸ਼ੱਕ

  • fb
  • twitter
  • whatsapp
  • whatsapp
featured-img featured-img
ਸਰੀ ਵਿੱਚ ਪੰਜਾਬੀ ਕਾਰੋਬਾਰੀ ਦੇ ਕਤਲ ਦੀ ਗੋਂਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ
Advertisement

Canada News: ਕੈਨੇਡਾ ਦੇ ਸਰੀ ਸਥਿਤ ਇੱਕ ਬਿਜ਼ਨੈਸ ਸੈਂਟਰ ਵਿੱਚ ਦਿਨ-ਦਿਹਾੜੇ ਦੋ ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਕਾਰੋਬਾਰੀ ਸਤਬੀਰ ਸਿੰਘ ਵੜਿੰਗ ਉਰਫ਼ ਸੈਮ ਕੈਨੇਡਾ (30) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਸਤਬੀਰ ਆਪਣੇ ਦਫ਼ਤਰ ਵਿੱਚ ਬੈਠਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਰੋਹਿਤ ਗੋਂਦਾਰਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਹੈ। ਗੋਂਦਾਰਾ ਨੇ ਦਾਅਵਾ ਕੀਤਾ ਹੈ ਕਿ ਸਤਬੀਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸੀ, ਜਿਸ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਮੂੰਹ ਢੱਕ ਕੇ ਆਏ ਦੋ ਨੌਜਵਾਨਾਂ ਨੇ ਦਫ਼ਤਰ ਵਿੱਚ ਦਾਖ਼ਲ ਹੁੰਦਿਆਂ ਹੀ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਸਤਬੀਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਮੁਤਾਬਕ ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਕਿਸੇ ਅਣਜਾਣ ਨੰਬਰ ਤੋਂ ਦਫ਼ਤਰ ਵਿੱਚ ਫ਼ੋਨ ਕਰਕੇ ਸੈਮ ਬਾਰੇ ਪੁੱਛਗਿੱਛ ਵੀ ਕੀਤੀ ਗਈ ਸੀ, ਜਿਸ ਨੂੰ ਦਫ਼ਤਰ ਦੇ ਸਟਾਫ਼ ਨੇ ਆਮ ਗੱਲ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ। ਮ੍ਰਿਤਕ ਇੱਥੇ ਇੰਮੀਗ੍ਰੇਸ਼ਨ ਅਤੇ ਪ੍ਰਾਪਰਟੀ ਡੀਲਿੰਗ ਦਾ ਕਾਰੋਬਾਰ ਕਰਦਾ ਸੀ।

Advertisement

ਸੂਤਰਾਂ ਅਨੁਸਾਰ ਸਤਬੀਰ ਸਿੰਘ ਮੂਲ ਰੂਪ ਵਿੱਚ ਪੰਜਾਬ ਦੇ ਅਬੋਹਰ ਇਲਾਕੇ ਨਾਲ ਸਬੰਧਤ ਸੀ ਅਤੇ ਕੁਝ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਭਾਰਤ ਵਿੱਚ ਪੜ੍ਹਾਈ ਦੌਰਾਨ ਲਾਰੈਂਸ ਬਿਸ਼ਨੋਈ ਦਾ ਜਮਾਤੀ ਰਿਹਾ ਸੀ। ਪੁਲਿਸ ਇਸ ਮਾਮਲੇ ਨੂੰ ਕ੍ਰਿਕਟ ਮੈਚ ਫਿਕਸਿੰਗ ਦੇ ਐਂਗਲ ਤੋਂ ਵੀ ਦੇਖ ਰਹੀ ਹੈ, ਕਿਉਂਕਿ ਪਿਛਲੇ ਦਿਨੀਂ ਸੀਬੀਸੀ (CBC) ਦੀ ਇੱਕ ਰਿਪੋਰਟ ਵਿੱਚ ਮੈਚ ਫਿਕਸਿੰਗ ਸਿੰਡੀਕੇਟ ਬਾਰੇ ਵੱਡੇ ਖ਼ੁਲਾਸੇ ਕੀਤੇ ਗਏ ਸਨ। ਹਾਲਾਂਕਿ ਪੁਲੀਸ ਨੇ ਫਿਲਹਾਲ ਇਸ ਨੂੰ ਫਿਰੌਤੀ ਨਾਲ ਜੁੜਿਆ ਮਾਮਲਾ ਮੰਨਣ ਤੋਂ ਇਨਕਾਰ ਕੀਤਾ ਹੈ ਅਤੇ ਮ੍ਰਿਤਕ ਦੇ ਪਿਛੋਕੜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
×