DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada News: ਕੈਨੇਡਾ ’ਚ ਮਰਨ ਵਾਲੇ ਪਤੀ-ਪਤਨੀ ਦੀ ਹੋਈ ਪਛਾਣ

ਜਗਰਾਉਂ ਨੇਡ਼ਲੇ ਪਿੰਡ ਚੌਕੀਮਾਨ ਨਾਲ ਸਬੰਧਤ ਸਨ ਏਕਮਵੀਰ ਸਿੰਘ ਤੇ ਜੈਸਮੀਨ ਕੌਰ

  • fb
  • twitter
  • whatsapp
  • whatsapp
Advertisement

ਕੈਨੇਡਾ ਦੇ ਕੈਲਗਰੀ ਵਿਚ ਬੀਤੇ ਦਿਨੀਂ ਪੰਜਾਬੀ ਮੂਲ ਦੇ ਪਤੀ ਤੇ ਪਤਨੀ ਦੀ ਮੌਤ ਹੋ ਗਈ ਸੀ ਜਿਸ ਦੀ ਪਛਾਣ ਜਗਰਾਉਂ ਨੇੜਲੇ ਪਿੰਡ ਚੌਂਕੀਮਾਨ ਨਾਲ ਸਬੰਧਤ ਏਕਮਵੀਰ ਸਿੰਘ ਅਤੇ ਉਸ ਦੀ ਪਤਨੀ ਜੈਸਮੀਨ ਕੌਰ ਵਜੋਂ ਹੋਈ ਹੈ। ਪਹਿਲੀ ਨਜ਼ਰੇ ਇਹ ਮਾਮਲਾ ਕਤਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕੈਨੇਡਾ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ। ਪ੍ਰਾਪਤ ਜਾਣਕਾਰੀ ਮੁਤਾਬਕ ਏਕਮਵੀਰ ਸਿੰਘ ਅਤੇ ਜੈਸਮੀਨ ਕੌਰ ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਰੈੱਡਸਟੋਨ ਇਲਾਕੇ (ਨੌਰਥ ਈਸਟ) ਵਿਚ ਰਹਿੰਦੇ ਸਨ, ਜਿੱਥੇ ਇਹ ਘਟਨਾ ਵਾਪਰੀ, ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਫੈਲ ਗਿਆ। ਜ਼ਿਕਰਯੋਗ ਹੈ ਕਿ ‘ਪੰਜਾਬੀ ਟ੍ਰਿਬਿਊਨ’ ਨੇ ਇਸ ਸਬੰਧੀ ਖਬਰ ਪ੍ਰਕਾਸ਼ਿਤ ਕੀਤੀ ਸੀ।

Advertisement

ਪੁਲੀਸ ਨੇ ਇਸ ਮਾਮਲੇ ਵਿਚ ਜਾਣਕਾਰੀ ਰੱਖਣ ਵਾਲੇ ਨੂੰ 403‑266‑1234 ’ਤੇ ਪੁਲੀਸ ਨਾਲ ਸੰਪਰਕ ਕਰਨ ਲਈ ਕਿਹਾ ਸੀ। ਜੇ ਕਿਸੇ ਨੇ ਆਪਣੀ ਜਾਣਕਾਰੀ ਗੁਪਤ ਰੱਖਣੀ ਹੈ ਤਾਂ ਉਹ ਇਸ ਨੰਬਰ 1‑800‑222‑8477 ’ਤੇ ਸੰਪਰਕ ਕਰ ਸਕਦਾ ਹੈ।

Advertisement

Advertisement
×