DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Canada Punjabi Death: ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ

ਹਸਪਤਾਲ ’ਚ ਤੋੜਿਆ ਦਮ

  • fb
  • twitter
  • whatsapp
  • whatsapp
Advertisement

Canada Punjabi Death: ਕੈਨੇਡਾ ਦੇ ਬਰੈਂਪਟਨ ਵਿਚ 27 ਸਾਲਾ ਬਲਦੀਪ ਸਿੰਘ ਦੀ ਅਚਨਚੇਤ ਮੌਤ ਹੋ ਗਈ।

ਬਲਦੀਪ ਸਿੰਘ 2016 ਵਿੱਚ ਸਟੱਡੀ ਵੀਜ਼ੇ ’ਤੇ ਕੈਨੇਡਾ ਆਇਆ ਸੀ। ਵਿਦੇਸ਼ੀ ਧਰਤੀ ’ਤੇ ਪਹੁੰਚ ਕੇ ਉਸ ਨੇ ਸਖ਼ਤ ਮਿਹਨਤ ਨਾਲ ਆਪਣਾ ਭਵਿੱਖ ਬਣਾਉਣ ਦੇ ਨਾਲ-ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ। ਬਲਦੀਪ ਸਿੰਘ ਦੀ ਛਾਤੀ ਵਿੱਚ ਅਚਾਨਕ ਦਰਦ ਹੋਇਆ। ਤਬੀਅਤ ਵਿਗੜਨ ’ਤੇ ਉਸ ਨੂੰ ਬਰੈਂਪਟਨ ਸਿਟੀ ਹਸਪਤਾਲ ਲਿਜਾਇਆ ਗਿਆ। ਜਾਂਚ ਦੌਰਾਨ ਦਿਲ ਨਾਲ ਸਬੰਧਿਤ ਗੰਭੀਰ ਸਮੱਸਿਆ ਸਾਹਮਣੇ ਆਈ ਅਤੇ ਦਿਲ ਵਿੱਚ ਤਿੰਨ ਥਾਵਾਂ ’ਤੇ ਬਲੌਕੇਜ ਹੋਣ ਦੀ ਗੱਲ ਪਰਿਵਾਰ ਵੱਲੋਂ ਦੱਸੀ ਗਈ ਹੈ।

Advertisement

ਡਾਕਟਰਾਂ ਵੱਲੋਂ ਸਰਜਰੀ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਇਸ ਤੋਂ ਪਹਿਲਾਂ ਹੀ ਬਲਦੀਪ ਸਿੰਘ ਦੀ ਮੌਤ ਹੋ ਗਈ।

Advertisement

ਪਰਿਵਾਰਕ ਜਾਣਕਾਰੀ ਮੁਤਾਬਕ ਬਲਦੀਪ ਸਿੰਘ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੀ ਪਤਨੀ ਹਾਲੇ ਭਾਰਤ ਵਿੱਚ ਹੀ ਰਹਿ ਰਹੀ ਹੈ।

Advertisement
×