ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਨੇਡਾ: ਹਾਦਸੇ ’ਚ ਰਾਏਕੋਟ ਦੇ ਨੌਜਵਾਨ ਦੀ ਮੌਤ

(ਸੰਤੋਖ ਗਿੱਲ): ਰਾਏਕੋਟ ਦੇ ਪਿੰਡ ਬ੍ਰਹਮਪੁਰ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਐਡਮਿੰਟਨ ’ਚ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਐਡਮਿੰਟਨ ’ਚ ਮਨਿੰਦਰ ਸਿੰਘ ਆਪਣੇ ਟਰਾਲੇ ’ਚ ਜਾ ਰਿਹਾ ਸੀ ਕਿ ਇਸ ਦੌਰਾਨ ਸੜਕ ਕਿਨਾਰੇ ਖੜ੍ਹੇ ਟਰੱਕ ਚਾਲਕ ਨੇ...
Advertisement

(ਸੰਤੋਖ ਗਿੱਲ): ਰਾਏਕੋਟ ਦੇ ਪਿੰਡ ਬ੍ਰਹਮਪੁਰ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਐਡਮਿੰਟਨ ’ਚ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਐਡਮਿੰਟਨ ’ਚ ਮਨਿੰਦਰ ਸਿੰਘ ਆਪਣੇ ਟਰਾਲੇ ’ਚ ਜਾ ਰਿਹਾ ਸੀ ਕਿ ਇਸ ਦੌਰਾਨ ਸੜਕ ਕਿਨਾਰੇ ਖੜ੍ਹੇ ਟਰੱਕ ਚਾਲਕ ਨੇ ਅਚਾਨਕ ਟਰੱਕ ਨੂੰ ਸੜਕ ਵੱਲ ਮੋੜ ਦਿੱਤਾ। ਆਪਣੀ ਰਫ਼ਤਾਰ ਨਾਲ ਸੜਕ ’ਤੇ ਆ ਰਿਹਾ ਮਨਿੰਦਰ ਸਿੰਘ ਦਾ ਟਰਾਲਾ ਉਸ ਟਰੱਕ ਦੇ ਪਿਛਲੇ ਪਾਸੇ ਜਾ ਵੱਜਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰਾਲੇ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ ਅਤੇ ਮਨਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਛੋਟੇ ਭਰਾ ਜਤਿੰਦਰ ਸਿੰਘ ਅਤੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਮਨਿੰਦਰ ਸਿੰਘ ਕੰਮ-ਕਾਰ ਦੀ ਭਾਲ ’ਚ ਸਾਲ 2009 ਵਿੱਚ ਕੈਨੇਡਾ ਗਿਆ ਸੀ, ਜਿੱਥੇ ਉਹ ਟਰਾਲਾ ਚਾਲਕ ਸੀ। ਪਿੰਡ ਵਾਸੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਨਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ’ਚ ਮਦਦ ਕਰਨ ਦੀ ਅਪੀਲ ਕੀਤੀ ਹੈ।

Advertisement
Advertisement