DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਨੇਡਾ ਦਾ ਕ੍ਰਿਕਟਰ ਯੁਵਰਾਜ ਸਮਰਾ ਹਰਿਮੰਦਰ ਸਾਹਿਬ ਨਤਮਸਤਕ

ਟੀ-20 ਵਿਸ਼ਵ ਕੱਪ ’ਚ ਨਿਊਜ਼ੀਲੈਂਡ ਖ਼ਿਲਾਫ਼ ਜਡ਼ਿਆ ਸੀ ਸੈਂਕਡ਼ਾ

  • fb
  • twitter
  • whatsapp
  • whatsapp
featured-img featured-img
ਯੁਵਰਾਜ ਸਿੰਘ ਸਮਰਾ ਦਾ ਸਨਮਾਨ ਕਰਦੇ ਹੋਏ ਸ਼੍ੋਮਣੀ ਕਮੇਟੀ ਦੇ ਅਧਿਕਾਰੀ।
Advertisement

ਕੈਨੇਡਾ ਕ੍ਰਿਕਟ ਟੀਮ ਦੇ ਪੰਜਾਬੀ ਮੂਲ ਦੇ ਖਿਡਾਰੀ ਯੁਵਰਾਜ ਸਿੰਘ ਸਮਰਾ ਨੇ ਅੱਜ ਇਥੇ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ ਅਤੇ ਟੀ-20 ਵਿਸ਼ਵ ਕੱਪ ਵਿੱਚ ਮਿਲੀ ਸਫ਼ਲਤਾ ਲਈ ਸ਼ੁਕਰਾਨਾ ਕੀਤਾ। ਉਸ ਨੇ ਨਿਊਜ਼ੀਲੈਂਡ ਖ਼ਿਲਾਫ਼ ਮੈਚ ਦੌਰਾਨ ਸ਼ਾਨਦਾਰ ਸੈਂਕੜਾ ਜੜ ਕੇ ਕ੍ਰਿਕਟ ਜਗਤ ਵਿੱਚ ਆਪਣੀ ਪਛਾਣ ਬਣਾਈ ਹੈ।

ਅੱਜ ਉਹ ਆਪਣੀ ਮਾਂ ਅਤੇ ਦਾਦੇ ਸਮੇਤ ਦਰਬਾਰ ਸਾਹਿਬ ਪੁੱਜਿਆ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਉਸ ਦਾ

Advertisement

ਸਨਮਾਨ ਕੀਤਾ।

Advertisement

ਮੀਡੀਆ ਨਾਲ ਗੱਲਬਾਤ ਕਰਦਿਆਂ ਯੁਵਰਾਜ ਨੇ ਦੱਸਿਆ ਕਿ ਉਸ ਦਾ ਪਰਿਵਾਰ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹੈ ਅਤੇ ਉਹ ਹਰ ਸਾਲ ਅਭਿਆਸ ਲਈ ਪੰਜਾਬ ਆਉਂਦਾ ਹੈ। ਭਾਰਤੀ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਉਸ ਦਾ ਆਦਰਸ਼ ਹੈ। ਦੋਵੇਂ ਖਿਡਾਰੀ ਖੱਬੇ ਹੱਥ ਦੇ ਬੱਲੇਬਾਜ਼ ਹਨ ਅਤੇ ਤੇਜ਼ ਖੇਡਣ ਵਿੱਚ ਮਾਹਿਰ ਹਨ। ਉਸ ਨੇ ਆਉਣ ਵਾਲੇ ਦਿਨਾਂ ਵਿੱਚ ਯੁਵਰਾਜ ਸਿੰਘ ਨਾਲ ਸਾਂਝਾ ਅਭਿਆਸ ਕਰਨ ਦੀ ਇੱਛਾ ਵੀ ਜ਼ਾਹਰ ਕੀਤੀ।

ਭਾਰਤੀ ਕ੍ਰਿਕਟ ਟੀਮ ਬਾਰੇ ਗੱਲ ਕਰਦਿਆਂ ਉਸ ਨੇ ਕਿਹਾ ਕਿ ਇਹ ਵਿਸ਼ਵ ਦੀ ਬਿਹਤਰੀਨ ਟੀਮ ਹੈ ਅਤੇ ਉਸ ਦੀ ਦਿਲੀ ਖਾਹਿਸ਼ ਹੈ ਕਿ ਭਾਰਤ ਇਸ ਵਾਰ ਵਿਸ਼ਵ ਚੈਂਪੀਅਨ ਬਣੇ। ਉਸ ਨੇ ਵੈਸਟ ਇੰਡੀਜ਼ ਖ਼ਿਲਾਫ਼ ਭਾਰਤ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਯੁਵਰਾਜ ਦੀ ਮਾਤਾ ਨੇ ਦੱਸਿਆ ਕਿ ਇਸ ਮੁਕਾਮ ਤੱਕ ਪਹੁੰਚਣ ਲਈ ਪੂਰੇ ਪਰਿਵਾਰ ਨੇ ਸਖ਼ਤ ਮਿਹਨਤ ਕੀਤੀ ਹੈ।

Advertisement
×