ਕਾਂਗਰਸੀਆਂ ਵਿਰੁੱਧ ਦਰਜ ਕੇਸ ’ਚ ਕੈਂਸਲੇਸ਼ਨ ਰਿਪੋਰਟ ਦਾਇਰ
ਚੰਡੀਗੜ੍ਹ ਪੁਲੀਸ ਨੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਦੋ ਸਾਲ ਪੁਰਾਣੇ ਕੇਸ ਵਿੱਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ 14 ਹੋਰ ਕਾਂਗਰਸੀ ਆਗੂਆਂ ਵਿਰੁੱਧ ਦਰਜ ਕੇਸ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 3...
Advertisement
ਚੰਡੀਗੜ੍ਹ ਪੁਲੀਸ ਨੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਦੋ ਸਾਲ ਪੁਰਾਣੇ ਕੇਸ ਵਿੱਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ 14 ਹੋਰ ਕਾਂਗਰਸੀ ਆਗੂਆਂ ਵਿਰੁੱਧ ਦਰਜ ਕੇਸ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਪਰੈਲ ’ਤੇ ਪਾ ਦਿੱਤੀ ਹੈ। ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਤੇ ਕਾਰਕੁਨ 20 ਫਰਵਰੀ 2024 ਨੂੰ ਵੱਖ-ਵੱਖ ਮੰਗਾਂ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਇਸ ਦੌਰਾਨ ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਟਕਰਾਅ ਹੋ ਗਿਆ ਸੀ। ਚੰਡੀਗੜ੍ਹ ਦੇ ਥਾਣਾ ਸੈਕਟਰ 3 ਦੀ ਪੁਲੀਸ ਨੇ ਵਿਧਾਇਕ ਪਰਗਟ ਸਿੰਘ ਸਣੇ ਸੁਖਵਿੰਦਰ ਸਿੰਘ ਕੋਟਲੀ, ਵਰਿੰਦਰ ਸਿੰਘ ਢਿੱਲੋਂ, ਸੁਮਿਤ ਸਿੰਘ, ਲਖਵਿੰਦਰ ਸਿੰਘ, ਚਸਪਿੰਦਰ ਬੀਰ ਚਾਹਲ, ਹਰਮਨ ਸੇਖੋਂ, ਸਿਕੰਦਰ ਬੂਰਾ ਆਦਿ ਵਿਰੁੱਧ ਕੇਸ ਦਰਜ ਕੀਤਾ ਸੀ।
Advertisement
Advertisement
×

