ਪੰਜਾਬ ਵਿੱਚ ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਚੋਣ ਪ੍ਰਚਾਰ ਵਿਚ ਜੁਟੇ

ਬੱਚਿਆਂ ਤੋਂ ਲੈ ਕੇ ਬਜ਼ੁਰਗ ਘਰ-ਘਰ ਜਾ ਕੇ ਮੰਗ ਰਹੇ ਹਨ ਵੋਟਾਂ; ਉਮੀਦਵਾਰਾਂ ਦੀਆਂ ਪ੍ਰਾਪਤੀਆਂ ਗਿਣਵਾ ਕੇ ਵਿਕਾਸ ਕੰਮਾਂ ਦਾ ਦੇ ਰਹੇ ਹਨ ਹਵਾਲਾ

ਪੰਜਾਬ ਵਿੱਚ ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਚੋਣ ਪ੍ਰਚਾਰ ਵਿਚ ਜੁਟੇ

ਚੰਡੀਗੜ੍ਹ, 24 ਜਨਵਰੀ

ਪੰਦਰਾਂ ਸਾਲਾ ਏਕਮ ਵੜਿੰਗ ਸਿਆਸਤ ਵਿਚ ਸ਼ਾਇਦ ਬਹੁਤ ਛੋਟੀ ਹੈ ਪਰ ਪ੍ਰਚਾਰ ਲਈ ਨਹੀਂ। ਉਹ ਆਪਣੇ ਪਿਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਨਾਲ ਰਾਬਤਾ ਬਣਾ ਰਹੀ ਹੈ। ਏਕਮ ਹੱਥ ਜੋੜ ਕੇ ਘਰ-ਘਰ ਜਾ ਕੇ ਵੋਟਰਾਂ ਦਾ ਸਵਾਗਤ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪਿਛਲੇ 10 ਸਾਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਲਈ ਆਪਣੇ ਪਿਤਾ ਨੂੰ ਦੁਬਾਰਾ ਵਿਧਾਇਕ ਚੁਣਨ ਲਈ ਕਹਿੰਦੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਤੋਂ ਲਗਾਤਾਰ ਤੀਜੀ ਵਾਰ ਚੋਣ ਲੜਨ ਲਈ ਤਿਆਰ ਹਨ ਤੇ ਉਹ ਇਸ ਤੋਂ ਪਹਿਲਾਂ ਸਾਲ 2012 ਅਤੇ 2017 ਵਿੱਚ ਇਸ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਲਈ ਮੈਦਾਨ ਵਿੱਚ ਉੱਤਰੇ ਕਈ ਹੋਰ ਉਮੀਦਵਾਰਾਂ ਦੇ ਪਰਿਵਾਰਿਕ ਮੈਂਬਰ ਆਉਣ ਵਾਲੀਆਂ ਚੋਣਾਂ ਵਿਚ ਸਮਰਥਨ ਹਾਸਲ ਕਰਨ ਲਈ ਘਰ-ਘਰ ਜਾ ਰਹੇ ਹਨ ਤੇ ਆਪਣੇ ਉਮੀਦਵਾਰਾਂ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਨ। ਏਕਮ ਨੇ ਭਰੋਸਾ ਜਤਾਇਆ ਕਿ ਗਿੱਦੜਬਾਹਾ ਦੇ ਵੋਟਰ ਪਿਛਲੇ 10 ਸਾਲਾਂ ਦੌਰਾਨ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਲਈ ਉਸ ਦੇ ਪਿਤਾ ਨੂੰ ਵੋਟ ਦੇਣਗੇ ਅਤੇ ਉਸ ਨੂੰ ਦੁਬਾਰਾ ਜਿਤਾਉਣਗੇ। ਉਸ ਨੇ ਕਿਹਾ ਕਿ ਉਸ ਦੇ ਪਿਤਾ ਨੇ ਇਲਾਕੇ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਹੈ। ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਵੱਡੇ ਇਕੱਠਾਂ ਅਤੇ ਰੈਲੀਆਂ ’ਤੇ ਪਾਬੰਦੀ ਲਾਈਆਂ ਗਈਆਂ ਹਨ ਜਿਸ ਕਾਰਨ ਉਮੀਦਵਾਰਾਂ ਦੇ ਪਰਿਵਾਰਿਕ ਮੈਂਬਰ ਵੋਟਰਾਂ ਨੂੰ ਨਿੱਜੀ ਤੌਰ ’ਤੇ ਮਿਲ ਰਹੇ ਹਨ। ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਕੌਰ ਖੰਗੂੜਾ ਵੀ ਸਮਰਥਨ ਜੁਟਾਉਣ ਲਈ ਆਪਣੇ ਪਤੀ ਦੇ ਵਿਧਾਨ ਸਭਾ ਹਲਕੇ ਦਾ ਦੌਰਾ ਕਰ ਰਹੀ ਹੈ। ਗੋਲਡੀ ਧੂਰੀ ਤੋਂ ਮੌਜੂਦਾ ਵਿਧਾਇਕ ਹਨ ਤੇ ਮੁੜ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਹ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨਾਲ ਮੁਕਾਬਲਾ ਕਰਨਗੇ। ਅੰਗਰੇਜ਼ੀ ਵਿੱਚ ਪੋਸਟ ਗ੍ਰੈਜੂਏਟ 39 ਸਾਲਾ ਸਿਮਰਤ ਖੰਗੂੜਾ ਦਾ ਕਹਿਣਾ ਹੈ ਕਿ ਉਹ ਹਲਕੇ ਦੇ ਹਰ ਘਰ ਦਾ ਦੌਰਾ ਕਰ ਰਹੀ ਹੈ ਅਤੇ ਵੋਟਰਾਂ ਵੱਲੋਂ ਉਨ੍ਹਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਹ ਸਵੇਰੇ 7.30 ਵਜੇ ਚੋਣ ਪ੍ਰਚਾਰ ਸ਼ੁਰੂ ਕਰ ਕੇ ਸ਼ਾਮ ਵੇਲੇ ਘਰ ਪਰਤਦੀ ਹੈ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All