ਨਿੱਜੀ ਪੱਤਰ ਪ੍ਰੇਰਕ
ਖਮਾਣੋਂ, 25 ਅਗਸਤ
ਨੇੜਲੇ ਪਿੰਡ ਭਾਬਰੀ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ ਕੱਢਿਆ ਗਿਆ। ਦੱਸ ਦੇਈਏ ਕਿ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਾਰਵਾਈ ਵਿਚ ਵਰਤੀ ਜਾ ਰਹੀ ਢਿੱਲ ਨੂੰ ਵੇਖਦੇ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਮੋਮਬੱਤੀ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਇਸੇ ਤਹਿਤ ਅੱਜ ਨਜ਼ਦੀਕੀ ਪਿੰਡ ਭਾਬਰੀ ਵਿੱਚ ਪਿੰਡ ਵਾਸੀਆਂ ਵੱਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ।