ਪਟਿਆਲਾ (ਸਰਬਜੀਤ ਸਿੰਘ ਭੰਗੂ): ਪਟਿਆਲਾ ਦੇ ਵਿਧਾਇਕ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੀ ਕਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੌਰਾਨ ਉਨ੍ਹਾਂ ਆਪਣੇ ਸੰਪਰਕ ’ਚ ਆਉਣ ਵਾਲੇ ਸਮੂਹ ਵਿਅਕਤੀਆਂ ਨੂੰ ਵੀ ਕਰੋਨਾ ਸਬੰਧੀ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵੀ ਪਾਜ਼ੇਟਿਵ ਪਾਏ ਗਏ ਸਨ। ਇਸ ਮਗਰੋਂ ਕੀਤੇ ਗਏ ਟੈਸਟਾਂ ਦੌਰਾਨ ਮੋਤੀ ਮਹਿਲ ਵਿੱਚ ਰਹਿਣ ਵਾਲੇ ਕਈ ਮੁਲਾਜ਼ਮ ਤੇ ਹੋਰ ਵੀ ਪਾਜ਼ੇਟਿਵ ਪਾਏ ਗਏ।