ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੁਲਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦਿਆਰਥੀ ਸੁਰੱਖਿਆ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਕਾਰਨ ਪੰਜਾਬ ’ਚ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਹੀਂ ਹੈ। ਉਹ ਯੂਨੀਵਰਸਿਟੀਆਂ/ਕਾਲਜਾਂ ਵੱਲੋਂ ਸਤੰਬਰ ਤੱਕ ਲਾਜ਼ਮੀ ਤੌਰ ‘ਤੇ ਅੰਤਿਮ ਪ੍ਰੀਖਿਆਵਾਂ ਲਏ ਜਾਣ ਸਬੰਧੀ 6 ਜੁਲਾਈ ਦੇ ਗ੍ਰਹਿ ਮੰਤਰਾਲੇ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਵਾਪਸ ਲਏ ਜਾਣ ਦੀ ਮੰਗ ਕਰਨਗੇ।