ਚੰਡੀਗੜ੍ਹ(ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਭ੍ਰਿਸ਼ਟ ਮੰਤਰੀਆਂ ਬਾਰੇ ਇੱਕ-ਦੂਜੇ ’ਤੇ ਦੋਸ਼ ਲਾਉਣ ਦੀ ਥਾਂ ਪੁਲੀਸ ਨੂੰ ਸੂਚੀ ਸੌਂਪਣ ਦੀ ਸਲਾਹ ਦਿੱਤੀ ਹੈ। ਇਸ ਬਾਰੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਤੁਰੰਤ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਕੋਲ ਭ੍ਰਿਸ਼ਟ ਮੰਤਰੀਆਂ ਬਾਰੇ ਸਬੂਤ ਹਨ ਤਾਂ ਉਹ ਇਹ ਸਬੂਤ ਪੁਲੀਸ ਨੂੰ ਦੇਣ।