ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੀਆਂ ਜਿਸ ਤਰ੍ਹਾਂ ਦੀਆਂ ਗਤੀਵਿਧੀਆਂ ਨਜ਼ਰ ਆ ਰਹੀਆਂ ਹਨ, ਉਸ ਤੋਂ ਲੱਗ ਰਿਹਾ ਹੈ ਕਿ ਕੈਪਟਨ ਵੀ ਭਾਜਪਾ ਦੀ ਹੀ ‘ਬੀ’ ਟੀਮ ਹੈ, ਜੋ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਵਿੱਚ ਹੈ। ਉਨ੍ਹਾਂ ਕਿਹਾ ਕਿ ਕੈਪਟਨ ਕਹਿ ਰਹੇ ਹਨ ਕਿ ਉਨ੍ਹਾਂ ਦੀ 13 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਈ ਹੈ। ਜੇ ਅਜਿਹਾ ਹੋਇਆ ਹੈ ਤਾਂ ਉਹ ਗੱਲਬਾਤ ਜਨਤਕ ਕਰਨ ਪਰ ਜੇ ਉਨ੍ਹਾਂ ਅਜਿਹਾ ਨਾ ਕੀਤਾ ਤਾਂ ਸਮਝਿਆ ਜਾਵੇਗਾ ਕਿ ਕੈਪਟਨ ਵੀ ਭਾਜਪਾ ਵਾਲੀਆਂ ਕੋਝੀਆਂ ਹਰਕਤਾਂ ’ਤੇ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਬਹੁਤੀਆਂ ਸਿਆਸੀ ਧਿਰਾਂ ਭਾਵੇਂ ਉਪਰੋਂ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੀਆਂ ਹਨ ਪਰ ਅੰਦਰੋਂ ਇਸ ਦੇ ਖ਼ਿਲਾਫ਼ ਹਨ।