ਕੈਪਟਨ ਤੇ ਜਾਖੜ ਪੰਜ ਮਹੀਨੇ ਬਾਅਦ ਘਰੋਂ ਨਿਕਲੇ: ਬਾਜਵਾ

ਕੈਪਟਨ ਤੇ ਜਾਖੜ ਪੰਜ ਮਹੀਨੇ ਬਾਅਦ ਘਰੋਂ ਨਿਕਲੇ: ਬਾਜਵਾ

ਪੀੜਤ ਪਰਿਵਾਰਾਂ ਨੂੰ ਮਿਲਦੇ ਹੋਏ ਐੱਮਪੀ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਲਾਡੀ।

ਦਲਬੀਰ ਸੱਖੋਵਾਲੀਆ
ਬਟਾਲਾ, 7 ਅਗਸਤ

ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅੱਜ ਬਟਾਲਾ ’ਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦੀ ਸਹਾਇਤਾ ਕੀਤੀ ਜਾਵੇ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਗ੍ਰਹਿ, ਐਕਸਾਈਜ਼ ਤੇ ਪੁਲੀਸ ਵਿਭਾਗ ਹੈ ਫਿਰ ਜ਼ਿੰਮੇਵਾਰੀ ਵੀ ਮੁੱਖ ਮੰਤਰੀ ਦੀ ਹੀ ਬਣਦੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੁੰਭਕਰਨ’ ਅਤੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੂੰ ‘ਸ਼ਕੁਨੀ ਮਾਮਾ’ ਦਾ ਲਕਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮਾਰਚ ਮਹੀਨੇ ਤੋਂ ਬਾਅਦ ਅੱਜ ਪੰਜ ਮਹੀਨੇ ਬਾਅਦ ਘਰੋਂ ਬਾਹਰ ਨਿਕਲੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਦਾ ਕੰਮ ਲੀਡਰਾਂ ਵਿੱਚ ਆਪਸੀ ਸਹਿਮਤੀ ਬਣਾਈ ਰੱਖਣਾ ਹੁੰਦਾ ਹੈ ਪਰ ਜਾਖੜ ਤਾਂ ਭਰਾ ਨੂੰ ਭਰਾ ਨਾਲ ਲੜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖ਼ੁਦ ਹੀ ਕਬੂਲ ਕੀਤਾ ਹੈ ਕਿ ਇਹ ਕਤਲ ਹੋਏ ਹਨ। ਸ੍ਰੀ ਬਾਜਵਾ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆ ਦੱਸਿਆ ਕਿ ਬੀਤੇ ਤਿੰਨ ਸਾਲਾਂ ਤੋਂ ਪੰਜਾਬ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਅਾ ਕਿ ਲਾਇਸੈਂਸੀ ਡਿਸਟਿਲਰੀਆਂ ’ਚ ਐਕਸਾਈਜ਼ ਅਤੇ ਪੁਲੀਸ ਦੀ ਮਿਲੀਭੁਗਤ ਕਾਰਨ ਵੱਡੇ ਪੈਮਾਨੇ ’ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ ਜੋ ਖੰਨਾ, ਘਨੌਰ ਅਤੇ ਰਾਜਪੁਰਾ ਵਿੱਚ ਫੜੀਆਂ ਗਈਆਂ ਸਨ, ਉਨ੍ਹਾਂ ਫੈਕਟਰੀਆਂ ਦੀ ਮਸ਼ੀਨਰੀ ਕਿੱਥੋਂ ਆਈ? ਫਿਟਿੰਗ ਕਿਸ ਨੇ ਕੀਤੀ? ਬਿਜਲੀ ਕੁਨੈਕਸ਼ਨ ਕਿਸ ਦੇ ਆਦੇਸ਼ ’ਤੇ ਦਿੱਤਾ ਗਿਆ? ਉਨ੍ਹਾਂ ਪੁੱਛਿਆ ਕਿ ਇਨ੍ਹਾਂ ਫੈਕਟਰੀਆਂ ਦੇ ਮਾਲਕ ਕੌਣ ਸਨ, ਉਨ੍ਹਾਂ ਨੂੰ ਬੇਨਕਾਬ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਤੋਂ ਇਹ ਸਵਾਲ ਵੀ ਪੁੱਛਿਆ ਕਿ ਭਾਵੇਂ ਇਨ੍ਹਾਂ ਫੈਕਟਰੀਆਂ ਦੀ ਜਾਂਚ ਲਈ ਸਿਟ ਕਾਇਮ ਕੀਤੀ ਗਈ ਹੈ, ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੇ ਲੰਘੇ ਸਾਲ ਬਟਾਲਾ ’ਚ ਪਟਾਕਾ ਫੈਕਟਰੀ ਧਮਾਕੇ ਲਈ ਬਣਾਈ ‘ਸਿਟ’ ਦੀ ਹੁਣ ਤੱਕ ਕੀ ਕਾਰਗੁਜ਼ਾਰੀ ਰਹੀ ਹੈ? ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜਲੰਧਰ ਡਿਵੀਜ਼ਨਲ ਕਮਿਸ਼ਨਰ ਕੀ ਜਾਂਚ ਕਰੇਗਾ, ਕਿਉਂਕਿ ਪੁਲੀਸ, ਐਕਸਾਈਜ਼ ਅਤੇ ਗ੍ਰਹਿ ਮੰਤਰੀ ਦਾ ਮਹਿਕਮਾ ਖ਼ੁਦ ਮੁੱਖ ਮੰਤਰੀ ਕੋਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੇਕਰ ਇਸ ਘਟਨਾ ਲਈ ਅਸਲ ਕਾਤਲਾਂ ਤੱਕ ਪਹੁੰਚਣਾ ਚਾਹੁੰਦੇ ਹਨ ਤਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਕੋਲੋਂ ਕਰਵਾਉਣ।

ਉਨ੍ਹਾਂ ਦੱਸਿਆ ਕਿ ਸ੍ਰੀਮਤੀ ਸੋਨੀਆ ਗਾਂਧੀ ਉਨ੍ਹਾਂ ਤੇ ਦੂਲੋਂ ਤੋਂ ਕਿਸੇ ਵੀ ਸੂਰਤ ਵਿੱਚ ਅਸਤੀਫ਼ਾ ਨਹੀਂ ਮੰਗ ਸਕਦੀ। ਇਸ ਮੌਕੇ ਉਨ੍ਹਾਂ ਗੁਲਾਬ ਨਬੀ ਆਜ਼ਾਦ ਦਾ ਕੇਂਦਰ ਸਰਕਾਰ ਨੂੰ ਸੁਰੱਖਿਆ ਲਈ ਪੱਤਰ ਵੀ ਦਿਖਾਇਆ। ਇਸ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All