ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਾਰਚ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਅੰਗਰੇਜ਼ੀ ਵਿੱਚ ਭਾਸ਼ਣ ਦੇਣ ਦੀ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਮਾਂ ਬੋਲੀ ਵਿੱਚ ਬੋਲਣ ਤੋਂ ਸ਼ਰਮ ਮਹਿਸੂਸ ਕਰਨ ਵਾਲਿਆਂ ਨੂੰ ਚੋਣਾਂ ਵਿੱਚ ਸਬਕ ਸਿਖਾਉਣ।
ਬਰਨਾਲਾ/ਸ਼ਹਿਣਾ (ਖੇਤਰੀ ਪ੍ਰਤੀਨਿਧ/ ਪੱਤਰ ਪ੍ਰੇਰਕ): ‘ਆਪ’ ਵੱਲੋਂ ਬਾਘਾਪੁਰਾਣਾ ਵਿੱਚ ਕਰਵਾਏ ਜਾ ਰਹੇ ਕਿਸਾਨ ਮਹਾਸੰਮੇਲਨ ਦੀ ਲਾਮਬੰਦੀ ਲਈ ਬਰਨਾਲਾ ਹਲਕੇ ਦੇ ਪਿੰਡਾਂ ਸ਼ਹਿਣਾ, ਕਾਲੇਕੇ ਅਤੇ ਉਗੋਕੇ ਵਿੱਚ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਜਨ ਸਭਾਵਾਂ ਕੀਤੀਆਂ ਗਈਆਂ। ਸ਼ਹਿਣਾ ਦੇ ਮੁੱਖ ਬਾਜ਼ਾਰ ਮੁੱਖ ਬਾਜ਼ਾਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਸੰਸਦ ਮੈਂਬਰ ਜਾਂ ਕਲਾਕਾਰ ਪਿੱਛੋਂ ਹਨ, ਪਹਿਲਾਂ ਕਿਸਾਨ ਦੇ ਪੁੱਤ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਲੋਕ ਵਿਰੋਧੀ ਆਗੂ ਕਰਾਰ ਦਿੱਤਾ|