ਬੇਅੰਤ ਸਿੰਘ ਸੰਧੂ
ਪੱਟੀ , 27 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਡਿਜੀਟਲ ਵਿਧੀ ਰਾਹੀਂ ਅੱਜ ਪਿੰਡ ਕੈਰੋਂ ਵਿੱਚ ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਯੂਨੀਵਰਸਿਟੀ ਲਈ 280 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਸੂਬੇ ਅੰਦਰ 18 ਡਿਗਰੀ ਕਾਲਜ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚੋਂ 6 ਕਾਲਜਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਪਿੰਡ ਕੈਰੋਂ ਅਤੇ ਯੂਨੀਵਰਸਿਟੀ ਨੂੰ ਜੁੜਨ ਵਾਲੀਆਂ ਸੜਕਾਂ ਦਾ ਪਹਿਲ ਦੇ ਅਧਾਰ ’ਤੇ ਨਵੀਨਕਰਣ ਕੀਤਾ ਜਾਵੇਗਾ। ਇਸ ਮੌਕੇ ਰਸਮੀ ਉਦਾਘਾਟਨ ਕਰਦਿਆਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਸ਼ਿਨਰ ਕੁਲਵੰਤ ਸਿੰਘ ਧੂਰੀ ਤੇ ਗੁਰ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਇਹ ਲਾਅ ਯੂਨੀਵਰਸਿਟੀ ਵੱਡੀਆ ਪ੍ਰਾਪਤੀਆ ਕਰੇਗੀ।