ਫਿਰੋਜ਼ਪੁਰ, 12 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਜੰਗ ਦੀ 124ਵੀਂ ਬਰਸੀ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਸੂਬਾ ਪੱਧਰੀ ਇਸ ਸਮਾਗਮ ਨੂੰ ਆਨਲਾਈਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਮਾਨਾ ਰਿੱਜ (ਹੁਣ ਪਾਕਿਸਤਾਨ ਵਿੱਚ) ਦੇ ਕੋਲ ਤਾਇਨਾਤ 36ਵੀਂ ਸਿੱਖ ਸੈਨਿਕ ਟੁੱਕੜੀ ਦੇ 22 ਸੈਨਿਕਾਂ ਦੀ ਬਹਾਦਰੀ ਨੂੰ ਯਾਦ ਕੀਤਾ ਜਿਨ੍ਹਾਂ ਨੇ 12 ਸਤੰਬਰ 1897 ਨੂੰ ਲਗਭਗ 10 ਹਜ਼ਾਰ ਅਫਗਾਨਾਂ ਦੇ ਹਮਲੇ ਤੋਂ ਬਾਅਦ ਹੋਏ ਜੰਗ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਇਸੇ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਨ੍ਹਾਂ ਸਿੱਖ ਸ਼ਹੀਦਾਂ ਦੀ ਸ਼ਹਾਦਤ ਨੂੰ ਦੁਨੀਆਂ ਭਰ ਵਿੱਚ ਮਾਨਤਾ ਦਿੱਤੀ ਗਈ ਹੈ। -ਪੀਟੀਆਈ