ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬੁਲਾਰੇ ਬੀਰਦਵਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦਗਰਜ਼ ਤੇ ਪੰਜਾਬੀਆਂ ਨਾਲ ਗੱਦਾਰੀ ਕਰਨ ਵਾਲਾ ਸਿਆਸੀ ਆਗੂ ਕਰਾਰ ਦਿੰਦਿਆਂ ਕਿਹਾ ਕਿ ਕੈਪਟਨ ਇੱਕ ਮਹੀਨੇ ਤੋਂ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ’ਤੇ ਜ਼ਲੀਲ ਕਰਕੇ ਮੁੱਖ ਮੰਤਰੀ ਦੇ ਰੁਤਬੇ ਤੋਂ ਹਟਾਉਣ ਦੇ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਕੈਪਟਨ ਨੂੰ ਆਪਣੀ ਪਤਨੀ ਪ੍ਰਨੀਤ ਕੌਰ ਦਾ ਸਾਥ ਨਵੀਂ ਪਾਰਟੀ ਲਈ ਮੰਗਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਤੇ ਲੋਕ ਸਭਾ ਦੀ ਪਟਿਆਲਾ ਸੀਟ ਤੋਂ ਅਸਤੀਫ਼ਾ ਦੇਣ ਲਈ ਕਹਿਣਾ ਚਾਹੀਦਾ ਹੈ। -ਟਨਸ