ਰੂਪਨਗਰ (ਪੱਤਰ ਪ੍ਰੇਰਕ): ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਕਾਂਡ ਤੇ ਕੋਟਕਪੂਰਾ ਗੋਲੀ ਕਾਂਡ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਿੱਠ ਥਾਪੜ ਕੇ ਅਦਾਲਤ ਦੀ ਮਾਣਹਾਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਮੁੱਖ ਮੰਤਰੀ ਦਾ ਸਟੈਂਡ ਸਹੀ ਨਹੀਂ ਹੈ। ਉਨ੍ਹਾਂ ਆਈਜੀ ਨੂੰ ਥਾਪੜਾ ਦੇ ਕੇ ਨਿਆਂਪਾਲਿਕਾ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ।