ਕੈਪਟਨ ਜਲਦੀ ਹੀ ਬਟਾਲਾ ਨੂੰ ਜ਼ਿਲ੍ਹਾ ਐਲਾਨਣਗੇ: ਬਾਜਵਾ

ਕੈਪਟਨ ਜਲਦੀ ਹੀ ਬਟਾਲਾ ਨੂੰ ਜ਼ਿਲ੍ਹਾ ਐਲਾਨਣਗੇ: ਬਾਜਵਾ

ਦਲਬੀਰ ਸੱਖੋਵਾਲੀਆ

ਬਟਾਲਾ, 11 ਸਤੰਬਰ

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ ਜਤਾਈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਨੂੰ ਜਲਦੀ ਹੀ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਕੇ ਅੰਗਰੇਜ਼ ਹਕੂਮਤ ਵੱਲੋਂ ਕੀਤੀ ਇਤਿਹਾਸਕ ਗ਼ਲਤੀ ਨੂੰ ਸੁਧਾਰਨਗੇ। ਉਨ੍ਹਾਂ ਕਿਹਾ ਕਿ ਬਟਾਲਾ ਧਾਰਮਿਕ, ਇਤਿਹਾਸਕ, ਸਾਹਿਤਕ ਅਤੇ ਸਨਅਤੀ ਖੇਤਰ ਵਿੱਚ ਖਾਸ ਪਛਾਣ ਰੱਖਦਾ ਹੈ। ਬਾਜਵਾ ਨੇ ਕਿਹਾ ਕਿ ਕੈਪਟਨ ਖੁਦ ਇਤਿਹਾਸ ਦੇ ਗਿਆਤਾ ਹਨ। ਉਨ੍ਹਾਂ ਇਤਿਹਾਸ ਪੜ੍ਹਿਆ ਤੇ ਲਿਖਿਆ ਵੀ ਹੈ, ਸੋ ਉਹ ਬਟਾਲਾ ਦੀ ਇਤਿਹਾਸਕ ਮਹੱਤਤਾ ਨੂੰ ਹੋਰ ਵੀ ਵਧੇਰੇ ਜਾਣਦੇ ਹਨ। ਬਾਜਵਾ ਨੇ ਦੱਸਿਆ ਕਿ ਉਹ 2022 ਦੀ ਵਿਧਾਨ ਸਭਾ ਚੋਣ ਜ਼ਰੂਰ ਲੜਨਗੇ ਅਤੇ ਸੀਟ ਸਬੰਧੀ ਫੈਸਲਾ ਪਾਰਟੀ ਹਾਈ ਕਮਾਨ ਵੱਲੋਂ ਕੀਤਾ ਜਾਵੇਗਾ। ਕਾਂਗਰਸੀ ਆਗੂ ਨੇ ਕਿਹਾ ਕਿ ਬਟਾਲਾ ਵਿੱਚ ਜਲਦੀ ਹੀ 300 ਬੈੱਡਾਂ ਦਾ ਹਸਪਤਾਲ ਤੇ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ। ਇਸ ਸਬੰਧੀ ਸ਼ਹਿਰ ਵਿੱਚ 22 ਏਕੜ ਜਗ੍ਹਾ ਦੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਡੀਸੀ ਰਾਹੀਂ ਇਸ ਦੀ ਤਜਵੀਜ਼ ਪੰਜਾਬ ਸਰਕਾਰ ਨੂੰ ਭਿਜਵਾ ਦਿੱਤੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All