ਚੰਡੀਗੜ੍ਹ: ‘ਆਪ’ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦੀ ਆਲੋਚਨਾ ਕੀਤੀ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਨੇ ਆਪਣੇ ਸਿਆਸੀ ਭਵਿੱਖ ਲਈ ਪੰਜਾਬ ਤੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਪੰਜਾਬ ਦੀ ਭਲਾਈ ਲਈ ਕੰਮ ਨਹੀਂ ਕੀਤਾ, ਸਗੋਂ ਆਪਣੇ ਸਿਆਸੀ ਹਿੱਤਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਬਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ਼ ਕਰਦੇ ਰਹੇ। ‘ਆਪ’ ਬੁਲਾਰੇ ਕੰਗ ਨੇ ਲੁਫਥਾਂਸਾ ਏਅਰਲਾਈਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਹਾਜ਼ ’ਚੋਂ ਉਤਾਰੇ ਜਾਣ ਦੀਆਂ ਖ਼ਬਰਾਂ ਦਾ ਖੰਡਨ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਾਏ ਦੋਸ਼ਾਂ ਦੀ ਨਿੰਦਾ ਕੀਤੀ। ਟਨਸ