ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਧਰਨਾ ਦੇਣ ਨੂੰ ਸਿਆਸੀ ਨੌਟੰਕੀ ਕਰਾਰ ਦਿੱਤਾ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਨੂੰ ਖੇਤੀਬਾੜੀ ਜਿਣਸ ਦੀ ਮੰਡੀ ਐਲਾਨਣ ਦਾ ਆਰਡੀਨੈਂਸ ਜਾਰੀ ਕਰਕੇ ਤੇ 2017 ਵਿੱਚ ਸੋਧੇ ਆਪਣੇ ਹੀ ਏਪੀਐਮਸੀ ਐਕਟ ਨੂੰ ਵਾਪਸ ਲੈ ਕੇ ਹੀ ਉਥੇ ਜਾਣਾ ਚਾਹੀਦਾ ਸੀ ਕਿਉਂਕਿ ਇਸ ਐਕਟ ’ਚ ਵੀ ਕਾਂਗਰਸ ਸਰਕਾਰ ਨੇ ਉਹੀ ਮੱਦਾਂ ਸ਼ਾਮਲ ਕੀਤੀਆਂ ਹਨ ਜੋ ਕੇਂਦਰ ਦੇ ਨਵੇਂ ਐਕਟ ’ਚ ਹਨ। ਉਨ੍ਹਾਂ ਭਗਤ ਸਿੰਘ ਨੂੰ ਉਨ੍ਹਾਂ ਦੇ 113ਵੇਂ ਜਨਮ ਦਿਵਸ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।