ਦਾਖਾ ’ਚ ਕੈਪਟਨ ਦੇ ਦੋ ਸਾਬਕਾ ਓਐੱਸਡੀ ਆਹਮੋ-ਸਾਹਮਣੇ

ਦਾਖਾ ’ਚ ਕੈਪਟਨ ਦੇ ਦੋ ਸਾਬਕਾ ਓਐੱਸਡੀ ਆਹਮੋ-ਸਾਹਮਣੇ

ਸੰਦੀਪ ਸੰਧੂ ਤੇ ਦਮਨਜੀਤ ਸਿੰਘ ਮੋਹੀ।

ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 23 ਜਨਵਰੀ

ਹਮੇਸ਼ਾ ਹੀ ਚਰਚਾ ਦਾ ਵਿਸ਼ਾ ਰਿਹਾ ਲੁਧਿਆਣਾ ਜ਼ਿਲ੍ਹੇ ਦਾ ਹਲਕਾ ਦਾਖਾ ਮੁੜ ਸੁਰਖੀਆਂ ਵਿੱਚ ਆ ਗਿਆ। ਇੱਥੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੋ ਸਾਬਕਾ ਓਐੱਸਡੀ ਆਹਮੋ-ਸਾਹਮਣੇ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਲੋਕ ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, ਜਿਸ ਅਨੁਸਾਰ ਉਨ੍ਹਾਂ ਹਲਕਾ ਦਾਖਾ ਤੋਂ ਦਮਨਜੀਤ ਸਿੰਘ ਮੋਹੀ ਨੂੰ ਟਿਕਟ ਦੇ ਕੇ ਚੋਣ ਮੈਦਾਨ ’ਚ ਉਤਾਰਿਆ ਹੈ।

ਦਮਨਜੀਤ ਸਿੰਘ ਦੇ ਪਿਤਾ ਆਨੰਦ ਸਰੂਪ ਸਿੰਘ ਮੋਹੀ ਦੀ ਕੈਪਟਨ ਨਾਲ ਨੇੜਤਾ ਕਿਸੇ ਤੋਂ ਲੁਕੀ ਨਹੀਂ। ਦਾਖਾ ਨਾਲ ਸਬੰਧਤ ਮੋਹੀ ਪਰਿਵਾਰ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਦਾ ਚਾਹਵਾਨ ਸੀ। 2017 ’ਚ ਟਿਕਟ ਭੈਣੀ ਪਰਿਵਾਰ ਦੇ ਮੇਜਰ ਸਿੰਘ ਭੈਣੀ ਨੂੰ ਮਿਲਣ ਕਰਕੇ ਮੋਹੀ ਪਰਿਵਾਰ ਖੁੰਝ ਗਿਆ ਪਰ ਸਰਕਾਰ ਬਣਨ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਦਮਨਜੀਤ ਮੋਹੀ ਨੂੰ ਆਪਣਾ ਓਐੱਸਡੀ ਲਾਇਆ। ਦਾਖਾ ਤੋਂ ‘ਆਪ’ ਦੀ ਟਿਕਟ ’ਤੇ ਵਿਧਾਇਕ ਚੁਣੇ ਐਡਵੋਕੇਟ ਐੱਚਐੱਸ ਫੂਲਕਾ ਵੱਲੋਂ ਅਸਤੀਫ਼ਾ ਦੇਣ ਕਰਕੇ ਹੋਈ ਜ਼ਿਮਨੀ ਚੋਣ ਸਮੇਂ ਵੀ ਮੋਹੀ ਪਰਿਵਾਰ ਦੀ ਥਾਂ ਕੈਪਟਨ ਦਾ ਇਕ ਹੋਰ ਓਐੱਸਡੀ ਕੈਪਟਨ ਸੰਦੀਪ ਸੰਧੂ ਟਿਕਟ ਲਿਜਾਣ ’ਚ ਸਫ਼ਲ ਹੋ ਗਿਆ। ਉਦੋਂ ਤੋਂ ਕੈਪਟਨ ਸੰਦੀਪ ਸੰਧੂ ਹੀ ਬਤੌਰ ਹਲਕਾ ਇੰਚਾਰਜ ਵਿਚਰ ਰਹੇ ਹਨ ਅਤੇ ਹੁਣ ਵੀ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਹੈ। ਚਰਚਾ ਸੀ ਕਿ ਕਾਂਗਰਸ ਛੱਡ ਕੇ ਕੈਪਟਨ ਦੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਜਿਨ੍ਹਾਂ ਦਾ ਪਿੰਡ ਵੀ ਦਾਖਾ ਹਲਕੇ ’ਚ ਪੈਂਦਾ ਹੈ, ਨੂੰ ਟਿਕਟ ਮਿਲੇਗੀ ਪਰ ਅੱਜ ਦਮਨਜੀਤ ਸਿੰਘ ਮੋਹੀ ਨੂੰ ਟਿਕਟ ਦਿੱਤੇ ਜਾਣ ਨਾਲ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਦੋ ਸਾਬਕਾ ਓਐੱਸਡੀ ਕੈਪਟਨ ਸੰਦੀਪ ਸੰਧੂ ਅਤੇ ਦਮਨਜੀਤ ਸਿੰਘ ਮੋਹੀ ਚੋਣ ਮੈਦਾਨ ’ਚ ਆਹਮੋ-ਸਾਹਮਣੇ ਹੋ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ

ਸ਼ਹਿਰ

View All