Advertisement
ਗੁਰਦਾਸਪੁਰ ਦੌਰੇ ’ਤੇ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਹਾਦਸਾ ਵਾਪਰਿਆ ਹੈ। ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਕਲਾਨੌਰ ਨੇੜੇ ਡੀਸੀ ਦਫ਼ਤਰ ਦੀ ਪਾਇਲਟ ਨਾਲ ਸਾਹਮਣਿਓਂ ਗਲਤ ਸਾਈਡ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ । ਹਾਦਸੇ ਵਿੱਚ ਚਾਰ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ ਅਤੇ ਕਾਰ ਚਾਲਕ ਵੀ ਜ਼ਖ਼ਮੀ ਹੋ ਗਿਆ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਖ਼ੁਦ ਜ਼ਖ਼ਮੀਆਂ ਨੂੰ ਗੱਡੀਆਂ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਕਾਫ਼ਲੇ ਵਿੱਚ ਮੌਜੂਦ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ।
Advertisement
Advertisement
×