ਕਾਰ ਸਵਾਰਾਂ ਨੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਖੋਹੀ; ਗੋਲੀਆਂ ਚਲਾਈਆਂ

ਹੌਂਡਾ ਸਿਟੀ ਕਾਰ ਸਵਾਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ

ਕਾਰ ਸਵਾਰਾਂ ਨੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਖੋਹੀ; ਗੋਲੀਆਂ ਚਲਾਈਆਂ

ਪੱਤਰ ਪ੍ਰੇਰਕ
ਜੈਤੋ, 5 ਜੁਲਾਈ

ਅੱਜ ਸ਼ਾਮ ਕਾਰ ਸਵਾਰ ਲੁਟੇਰਿਆਂ ਨੇ ਪੈਟਰੋਲ ਪੰਪ ’ਤੇ ਫ਼ਾਇਰਿੰਗ ਕੀਤੀ ਅਤੇ ਕਰਿੰਦੇ ਤੋਂ ਨਕਦੀ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਿਕ ਘਟਨਾ ਜੈਤੋ-ਮੁਕਤਸਰ ਰੋਡ ’ਤੇ ਪਿੰਡ ਡੇਲਿਆਂਵਾਲੀ ਨੇੜੇ ਇੰਡੀਅਨ ਆਇਲ ਦੇ ‘ਪ੍ਰਿੰਸ ਕਿਸਾਨ ਸੇਵਾ ਕੇਂਦਰ’ ਨਾਂ ਦੇ ਪੈਟਰੋਲ ਪੰਪ ’ਤੇ ਵਾਪਰੀ। ਇਥੇ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ ਆ ਕੇ ਰੁਕੀ। ਕਾਰ ਵਿਚੋਂ ਨਿਕਲੇ ਦੋ ਵਿਅਕਤੀਆਂ ਨੇ ਹਵਾ ਵਿਚ ਦੋ ਗੋਲ਼ੀਆਂ ਦਾਗੀਆਂ। ਇਸ ਪਿੱਛੋਂ ਉਹ ਪੰਪ ਦੇ ਕਰਿੰਦੇ ਦੁਆਲੇ ਹੋ ਗਏ ਅਤੇ ਉਸ ਤੋਂ ਕਰੀਬ 7000 ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਕਰਿੰਦੇ ਦਾ ਨਾਂ ਸੁਰਜਨ ਹੈ ਅਤੇ ਉਹ ਉੱਤਰ ਪ੍ਰਦੇਸ਼ ਦਾ ਮੂਲ ਨਿਵਾਸੀ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਜਾਂਚ ਆਰੰਭ ਦਿੱਤੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All