ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 6 ਸਤੰਬਰ
ਲੜਕੀ ਨਾਲ ਬਲਾਤਕਾਰ ਕਰਨ ਅਤੇ ਉਸ ਨੂੰ ਬਲੈਕਮੇਲ ਕਰਨ ਲਈ ਉਸ ਦੀ ਇਤਰਾਜ਼ਯੋਗ ਵੀਡੀਓ ਤਿਆਰ ਕਰਨ ਦੇ ਮਾਮਲੇ ’ਚ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਇੱਕ 29 ਸਾਲਾ ਲੜਕੀ ਵੱਲੋਂ ਪੁਲੀਸ ਨੂੰ ਦਿੱਤੀ ਗਈ ਸ਼ਿਕਾਇਤ ’ਚ ਦੱਸਿਆ ਗਿਆ ਕਿ ਕਥਿਤ ਵਿਅਕਤੀ ਅਮਰਜੀਤ ਸਿੰਘ ਵਾਸੀ ਰਾਮਨਗਰ, ਮੰਡੀ ਗੋਬਿੰਦਗੜ੍ਹ ਅਤੇ ਉਸ ਦੇ 4 ਸਾਥੀਆਂ ਵੱਲੋਂ ਉਸ ਨਾਲ ਬਲਾਤਕਾਰ ਕੀਤਾ ਗਿਆ ਤੇ ਉਸ ਨੂੰ ਬਲੈਕਮੇਲ ਕਰਨ ਲਈ ਉਸ ਦੀ ਵੀਡੀਓ ਵੀ ਬਣਾਈ ਗਈ। ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਮਰਜੀਤ ਸਿੰਘ ਅਤੇ 4 ਹੋਰਾਂ ਵਿਰੁੱਧ ਕੇਸ ਦਰਜ ਕਰਕੇ ਮੰਡੀ ਗੋਬਿੰਦਗੜ੍ਹ ਪੁਲੀਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
ਇੱਕ ਵੱਖਰੇ ਮਾਮਲੇ ’ਚ ਬਸੀ ਪਠਾਣਾਂ ਪੁਲੀਸ ਵੱਲੋਂ ਇੱਕ ਲੜਕੀ ਦੀ ਸ਼ਿਕਾਇਤ ’ਤੇ ਕਥਿਤ ਵਿਅਕਤੀ ਕੁਲਦੀਪ ਸਿੰਘ ਉਰਫ ਟੇਡੂ ਵਾਸੀ ਪਿੰਡ ਨੰਦਪੁਰ ਵਿਰੁੱਧ ਕੇਸ ਦਰਜ ਕੀਤਾ ਹੈ। ਇੱਕ 22 ਸਾਲਾ ਲੜਕੀ ਨੇ ਦੱਸਿਆ ਕਿ ਉਹ ਜਦੋਂ ਆਪਣੇ ਘਰ ’ਚ ਮੌਜੂਦ ਸੀ ਤਾਂ ਉਸ ਦੇ ਚਾਚਾ ਕੁਲਦੀਪ ਸਿੰਘ ਉਸ ਨਾਲ ਸਰੀਰਕ ਛੇੜਛਾੜ ਕਰਨ ਲੱਗਿਆ। ਰੋਕਣ ’ਤੇ ਉਹ ਧਮਕੀਆਂ ਦਿੰਦਾ ਹੋਇਆ ਚਲੇ ਗਿਆ। ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਕੁਲਦੀਪ ਸਿੰਘ ਟੇਡੂ ਨੂੰ ਗ੍ਰਿਫਤਾਰ ਕਰਦਿਆਂ ਪੁਲੀਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।