ਸੁਮੇਧ ਸੈਣੀ ਖ਼ਿਲਾਫ਼ ਕੇਸ ਦੂਜੀ ਅਦਾਲਤ ’ਚ ਤਬਦੀਲ, ਸੁਣਵਾਈ ਸੋਮਵਾਰ ਨੂੰ

ਸੁਮੇਧ ਸੈਣੀ ਖ਼ਿਲਾਫ਼ ਕੇਸ ਦੂਜੀ ਅਦਾਲਤ ’ਚ ਤਬਦੀਲ, ਸੁਣਵਾਈ ਸੋਮਵਾਰ ਨੂੰ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 2 ਜੁਲਾਈ                                          

ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਦੌਰਾਨ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐੱਚਐੱਸ ਧਨੋਆ ਵਿਚਕਾਰ ਕੇਸ ਤਬਦੀਲੀ ਨੂੰ ਲੈ ਕੇ ਭਖਵੀਂ ਬਹਿਸ ਹੋਈ। ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿੱਚ ਹਾਜ਼ਰ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਕੇਸ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਕੇਸ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚਲ ਰਿਹਾ ਸੀ। ਹੁਣ ਨਵੀਂ ਅਦਾਲਤ ਵਿੱਚ ਸੋਮਵਾਰ ਨੂੰ ਸੈਣੀ ਖ਼ਿਲਾਫ਼ ਕੇਸ ਦੀ ਅਗਲੀ ਸੁਣਵਾਈ ਹੋਵੇਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All