ਭਵਾਨੀਗੜ੍ਹ: ਇੱਥੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿਚ ਕਾਂਗਰਸ ਦੇ ਹਲਕਾ ਸੰਗਰੂਰ ਤੋਂ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਫੋਟੋ ਵਾਲੀ ਵੋਟਰ ਪਰਚੀ ਮਿਲਣ ’ਤੇ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਉਡਣ ਦਸਤੇ ਅਤੇ ਨਿਗਰਾਨ ਟੀਮ ਦੀ ਸ਼ਿਕਾਇਤ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ। -ਪੱਤਰ ਪ੍ਰੇਰਕ