ਸ੍ਰੀ ਫ਼ਤਹਿਗੜ੍ਹ ਸਾਹਿਬ: ਸਥਾਨਕ ਪੁਲੀਸ ਨੇ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਥਾਣਾ ਖੇੜੀ ਨੌਧ ਸਿੰਘ ਦੀ ਪੁਲੀਸ ਨੇ ਇੱਕ ਪੰਜ ਸਾਲਾ ਬੱਚੀ ਦੇ ਵਾਰਿਸਾਂ ਦੀ ਸ਼ਿਕਾਇਤ ’ਤੇ ਕਥਿਤ ਵਿਅਕਤੀ ਜੀਤ ਸਿੰਘ ਵਾਸੀ ਪਿੰਡ ਲੁਹਾਰੀ ਕਲਾਂ ਵਿਰੁੱਧ ਕੇਸ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਉਕਤ ਕਥਿਤ ਵਿਅਕਤੀ ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। -ਪੱਤਰ ਪ੍ਰੇਰਕ