ਪਟਿਆਲਾ (ਖੇਤਰੀ ਪ੍ਰਤੀਨਿਧ): ਕੇਂਦਰੀ ਜੇਲ੍ਹ ਪਟਿਆਲਾ ਅੰਦਰ ਡਿਊਟੀ ’ਤੇ ਤਾਇਨਾਤ ਇੱਕ ਹੋਮਗਾਰਡ ਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਸਥਾਨਕ ਪੁਲੀਸ ਨੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵੇਰਵਿਆਂ ਅਨੁਸਾਰ ਜੇਲ੍ਹ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਕਾਰਨ ਹੋਮਗਾਰਡ ਵਿਭਾਗ ਦੇ ਮੁਲਾਜ਼ਮਾਂ ਨੂੰ ਜੇਲ੍ਹ ਵਿੱਚ ਡਿਊਟੀ ’ਤੇ ਲਗਾਇਆ ਗਿਆ ਹੈ। ਜਾਣਕਾਰੀ ਅਨੁਸਾਰ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨੇ ਜੇਲ੍ਹ ਦੇ ਦੌਰੇੇ ਦੌਰਾਨ ਫਿਊਟੀ ਦੇ ਰਹੇ ਹੋਮਗਾਰਡ ਗੁਰਪ੍ਰੀਤ ਨੂੰ ਆਰਾਮ ਕਰਦਾ ਵੇਖਿਆ। ਮੁਲਾਜ਼ਮ ਨੇ ਕਿਹਾ ਕਿ ਸਿਹਤ ਠੀਕ ਨਾ ਹੋਣ ਕਾਰਨ ਉਹ ਬੈਠਿਆ ਸੀ। ਇਸ ਦੌਰਾਨ ਜੇਲ੍ਹ ਸੁਪਰਡੈਂਟ ਤੇ ਜੇਲ੍ਹ ਵਾਰਡਰ ਸਵਰਨ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ। ਇਸ ਮਗਰੋਂ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਭਰਤੀ ਕਰਵਾਇਆ ਗਿਆ।