ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨ ਖ਼ੁਦਕੁਸ਼ੀ ਮਾਮਲੇ ’ਚ ਤਿੰਨ ਔਰਤਾਂ ਸਣੇ ਛੇ ਖ਼ਿਲਾਫ਼ ਕੇਸ

ਪੱਤਰ ਪ੍ਰੇਰਕ ਮਾਨਸਾ, 20 ਜੂਨ ਪਿੰਡ ਖੀਵਾ ਖੁਰਦ ਦੇ ਨੌਜਵਾਨ ਕਿਸਾਨ ਜੀਵਨ ਸਿੰਘ ਵੱਲੋਂ ਖੁਦਕੁਸ਼ੀ ਕੀਤੀ ਗਈ ਸੀ। ਇਸ ਮਾਮਲੇ ’ਤੇ ਥਾਣਾ ਭੀਖੀ ਦੀ ਪੁਲੀਸ ਨੇ ਤਿੰਨ ਔਰਤਾਂ ਸਮੇਤ ਛੇ ਜਣਿਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ...
Advertisement

ਪੱਤਰ ਪ੍ਰੇਰਕ

ਮਾਨਸਾ, 20 ਜੂਨ

Advertisement

ਪਿੰਡ ਖੀਵਾ ਖੁਰਦ ਦੇ ਨੌਜਵਾਨ ਕਿਸਾਨ ਜੀਵਨ ਸਿੰਘ ਵੱਲੋਂ ਖੁਦਕੁਸ਼ੀ ਕੀਤੀ ਗਈ ਸੀ। ਇਸ ਮਾਮਲੇ ’ਤੇ ਥਾਣਾ ਭੀਖੀ ਦੀ ਪੁਲੀਸ ਨੇ ਤਿੰਨ ਔਰਤਾਂ ਸਮੇਤ ਛੇ ਜਣਿਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਥਾਣਾ ਭੀਖੀ ਦੇ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜੀਵਨ ਸਿੰਘ (32) ਦੀ ਪਤਨੀ ਅਮਨਦੀਪ ਕੌਰ ਨੇ ਪੁਲੀਸ ਨੂੰ ਬਿਆਨ ਲਿਖਵਾਏ ਹਨ ਕਿ ਮਲਕੀਤ ਕੌਰ, ਰਣਜੀਤ ਕੌਰ, ਕਿਰਨਦੀਪ ਕੌਰ, ਅਵਤਾਰ ਸਿੰਘ, ਦੇਵਾ ਸਿੰਘ ਤੇ ਸੁਰਜੀਤ ਸਿੰਘ ਨੰਬਰਦਾਰ, ਉਸ ਦੇ ਪਤੀ ਜੀਵਨ ਸਿੰਘ ਨੂੰ ਜ਼ਮੀਨ ਵੇਚਣ ਲਈ ਮਜਬੂਰ ਕਰਦੇ ਸਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਕਿਸਾਨ ਦਾ ਸਸਕਾਰ ਕਰ ਦਿੱਤਾ ਗਿਆ।

Advertisement