ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 11 ਫਰਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪਰਚੇ ਵਿੱਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕੋਣ ਦੇ ਦੋਸ਼ ਹੇਠ ਕੇਸ ਦਰਜ ਕੀਤੇ ਗਏ ਹਨ। ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਬਰਨਾਲਾ ਵਿਚ ਆਈਪੀਸੀ ਦੀ ਧਾਰਾ 174 ਅਧੀਨ ਦਰਜ ਕੇਸ ਹੋਇਆ ਸੀ। ਮਗਰੋਂ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ। ਹਰਮੀਤ ਸਿੰਘ ਨੇ ਨਾਮਜ਼ਦਗੀ ਦਾਖਲ ਕਰਵਾਉਣ ਵੇਲੇ ਇਹ ਜਾਣਕਾਰੀ ਲੁਕਾਈ। ਇਸੇ ਤਰ੍ਹਾਂ ਹਲਕਾ ਮਾਲੇਰਕੋਟਲਾ ਤੋਂ ਅਜ਼ਾਦ ਉਮੀਦਵਾਰ ਮੁਹੰਮਦ ਸ਼ਕੀਲ ਨੇ ਵੀ ਨਾਮਜ਼ਦਗੀ ਪੱਤਰ ਵਿਚ ਭਗੌੜਾ ਹੋਣ ਸਬੰਧੀ ਜਾਣਕਾਰੀ ਲੁਕਾਈ। ਦੋਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।