DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਲੁੱਟ ਦੀ ਸ਼ਿਕਾਇਤ ਕਰਨ ਵਾਲੇ 'ਤੇ ਹੋਏ ਹਮਲੇ ਦਾ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਿਸਾਨਾਂ ਦਾ ਰੋਸ ਪ੍ਰਦਰਸ਼ਨ

3 ਸਾਲਾ ਬੱਚੀ ਅਜੇ ਵੀ ਪੀ ਜੀ ਆਈ ਵਿੱਚ ਲੜ ਰਹੀ ਜ਼ਿੰਦਗੀ ਲਈ ਜੰਗ; ਪੁਲੀਸ ਨੇ ਛੇਤੀ ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ

  • fb
  • twitter
  • whatsapp
  • whatsapp
Advertisement

ਲੁੱਟ ਦੀ ਸ਼ਿਕਾਇਤ ਕਰਨ ਤੋਂ ਬਾਅਦ ਸ਼ਿਕਾਇਤਕਰਤਾ 'ਤੇ ਹੋਏ ਜਾਨਲੇਵਾ ਹਮਲੇ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਨਾਭਾ ਅਤੇ ਨੰਬਰਦਾਰ ਯੂਨੀਅਨ ਵੱਲੋਂ ਐੱਸ ਡੀ ਐੱਮ (SDM) ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਪਿੰਡ ਬੋੜਾ ਦੇ ਹਾਕਮ ਸਿੰਘ ਨੰਬਰਦਾਰ ਦੇ ਪੁੱਤਰ ਨਾਲ ਲੁੱਟ ਦੀ ਘਟਨਾ ਵਾਪਰੀ ਸੀ। ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਅਗਲੇ ਹੀ ਦਿਨ ਪਰਿਵਾਰ 'ਤੇ ਹਮਲਾ ਕੀਤਾ ਗਿਆ, ਜਿਸ ਵਿੱਚ ਤਿੰਨ ਸਾਲਾ ਬੱਚੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਉਨ੍ਹਾਂ ਕਿਹਾ ਕਿ ਬੱਚੀ ਦੀ ਗਰਦਨ ਵਿੱਚ ਕਿਰਚ ਲੱਗੀ ਸੀ ਅਤੇ ਉਹ ਅਜੇ ਵੀ ਪੀ ਜੀ ਆਈ (PGI), ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Advertisement

ਪ੍ਰਦਰਸ਼ਨ ਦੌਰਾਨ ਨਾਇਬ ਤਹਿਸੀਲਦਾਰ ਜਗਦੀਸ਼ ਸਿੰਘ ਅਤੇ ਥਾਣਾ ਸਦਰ ਨਾਭਾ ਦੇ ਐੱਸ ਐੱਚ ਓ (SHO) ਮੌਕੇ 'ਤੇ ਪੁੱਜੇ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।

Advertisement

ਇਸ ਮਾਮਲੇ ਸਬੰਧੀ ਡੀ ਐੱਸ ਪੀ (DSP) ਨਾਭਾ ਗੁਰਿੰਦਰ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪੁਲੀਸ ਤੋਂ ਇਲਾਵਾ ਸੀ ਆਈ ਏ (CIA) ਸਟਾਫ਼ ਵੀ ਜਾਂਚ ਵਿੱਚ ਲੱਗਾ ਹੋਇਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਧਰਨੇ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਹਮਲਾਵਰਾਂ ਦਾ ਦੋ ਹਫ਼ਤਿਆਂ ਤੱਕ ਗ੍ਰਿਫ਼ਤਾਰ ਨਾ ਹੋਣਾ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦੀ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisement
×