ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ 17 ਸਤੰਬਰ
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਨੇੜੇ ਮੀਟਿੰਗ ਕਰਕੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤਿ੍ਗ ਕਮੇਟੀ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ। ਲੰਬੀ ਚੱਲੀ ਇਸ ਮੀਟਿੰਗ ਵਿੱਚ ਬੁਲਾਰਿਆਂ ਨੇ ਵਿਚਾਰ ਰੱਖੇ ਤੇ ਅਤੇ ਬਾਅਦ ਵਿੱਚ ਮਤੇ ਪਾਸ ਕੀਤੇ। ਅਕਾਲ ਫੈਡਰੇਸ਼ਨ ਦੇ ਆਗੂ ਨਰੈਣ ਸਿੰਘ ਅਤੇ ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਕਿ ਪਾਸ ਕੀਤੇ ਮਤੇ ਲਾਗੂ ਕਰਾਉਣ ਲਈ 22 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਲੌਂਗੋਵਾਲ ਸਥਿਤ ਘਰ ਦੇ ਬਾਹਰ ਧਰਨਾ ਸ਼ੁਰੂ ਕੀਤਾ ਜਾਵੇਗਾ।
ਸਿੱਖ ਜਥੇਬੰਦੀਆਂ ਨੇ ਧਰਨਾ ਸਮਰਥਕਾਂ ਦੀ ਕੁੱਟਮਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਅਤੇ ਪੁਲੀਸ ਕੇਸ ਦਰਜ ਕਰਾਉਣ ਦੀ ਵੀ ਮੰਗ ਕੀਤੀ ਹੈ। ਮੀਟਿੰਗ ਵਿੱਚ ਦਲ ਖ਼ਾਲਸਾ,.. ਅਕਾਲੀ ਦਲ(ਅ) ਅਕਾਲੀ ਦਲ ਯੂਨਾਈਟਿਡ, ਅਕਾਲੀ ਦਲ ਡੈਮੋਕ੍ਰੇਟਿਕ, ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਧਰਨੇ ਤੇ ਬੈਠੇ ਸਿੱਖ ਜਥੇਬੰਦੀਆਂ ਦੇ ਕਾਰਕੁਨ ਵੀ ਸ਼ਾਮਲ ਹੋਏ।