ਪੱਤਰ ਪ੍ਰੇਰਕ
ਤਰਨ ਤਾਰਨ, 18 ਅਪਰੈਲ
ਤਰਨ ਤਾਰਨ ਦੀ ਅਦਾਲਤ ਨੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਪਿਛਲੀ ਕਾਂਗਰਸ ਸਰਕਾਰ ਵੇਲੇ ਲਗਾਈ 144 ਧਾਰਾ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਣੇ ਹੋਰ ‘ਆਪ’ ਆਗੂਆਂ ਨੂੰ ਬਰੀ ਕਰ ਦਿੱਤਾ ਹੈ। ਵਧੀਕ ਚੀਫ਼ ਜੁਡੀਸ਼ਲ ਮਜਿਸਟਰੇਟ (ਏਸੀਜੇਐੱਮ) ਬਗੀਚਾ ਸਿੰਘ ਦੀ ਅਦਾਲਤ ਵੱਲੋਂ ਬਰੀ ਕੀਤੇ ਜਾਣ ਵਾਲਿਆਂ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਮੰਤਰੀ ਹਰਭਜਨ ਸਿੰਘ ਈਟੀਓ, ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਮਨਜਿੰਦਰ ਸਿੰਘ ਲਾਲਪੁਰਾ, ਮਨਜੀਤ ਸਿੰਘ ਬਿਲਾਸਪੁਰ, ਦਲਬੀਰ ਸਿੰਘ, ਕੁਲਵੰਤ ਸਿੰਘ ਪੰਡੋਰੀ, ਪਾਵਰਕੌਮ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਗ ਸੁਰਸਿੰਘ ਤੋਂ ਇਲਾਵਾ 35 ਦੇ ਕਰੀਬ ਹੋਰ ਸ਼ਾਮਲ ਹਨ|