ਚੰਡੀਗੜ੍ਹ, 7 ਜਨਵਰੀ
ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਦੇ ਕਾਫਲੇ ਨੂੰ ਰੋਕੇ ਜਾਣ ਦੀ ਘਟਨਾ ਸਬੰਧੀ ਜਾਂਚ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਘਟਨਾ ਦੇ ਸਿਲਸਿਲੇ ਵਿਚ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਮੀਆਂ ਦੀ ਜਾਂਚ ਲਈ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਤਿਵਾੜੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੌਰੇ ਦੌਰਾਨ ਹੋਈਆਂ ਘਟਨਾਵਾਂ ਨੂੰ ਲੈ ਕੇ ਸਿਲਸਿਲੇਵਾਰ ਜਾਣਕਾਰੀ ਸਾਂਂਝੀ ਕੀਤੀ ਹੈ। ਪੰਜਾਬ ਸਰਕਾਰ ਨੇ ਸੁਰੱਖਿਆ ਵਿਚ ਕਥਿਤ ਅਣਗਹਿਲੀ ਦੀ ਜਾਂਚ ਲਈ ਵੀਰਵਾਰ ਨੂੰ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਹ ਕਮੇਟੀ ਤਿੰਨ ਦਿਨਾਂ ਵਿਚ ਆਪਣੀ ਰਿਪੋਰਟ ਸੌਂਪੇਗੀ। -ਪੀਟੀਆਈ