ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਜੁਲਾਈ
ਮੁਹਾਲੀ ਪੁਲੀਸ ਨੇ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਸਮੇਤ 150 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਧਾਰਾ 188, 269, 270 ਸਮੇਤ ਹੋਰ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਸਐੱਚਓ ਜਗਦੀਪ ਸਿੰਘ ਬਰਾੜ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਯੂਨੀਅਨ ਆਗੂਆਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।