ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਹੁਰੇ ’ਤੇ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਚੋਹਲਾ ਸਾਹਿਬ ਦੀ ਪੁਲੀਸ ਨੇ ਸਹੁਰੇ ਵੱਲੋਂ ਆਪਣੀ ਨੂੰਹ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ| ਸਬ-ਇੰਸਪੈਕਟਰ ਬਲਜੀਤ ਕੌਰ ਨੇ ਪੀੜਤਾ ਦੇ ਬਿਆਨ ਦਰਜ ਕੀਤੇ ਹਨ। ਜਾਣਕਾਰੀ ਮੁਤਾਬਕ ਪੀੜਤਾ ਦਾ ਵਿਆਹ ਦੋ ਸਾਲ ਪਹਿਲਾਂ ਮੁਲਜ਼ਮ ਸਰਵਣ...
Advertisement

ਥਾਣਾ ਚੋਹਲਾ ਸਾਹਿਬ ਦੀ ਪੁਲੀਸ ਨੇ ਸਹੁਰੇ ਵੱਲੋਂ ਆਪਣੀ ਨੂੰਹ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ| ਸਬ-ਇੰਸਪੈਕਟਰ ਬਲਜੀਤ ਕੌਰ ਨੇ ਪੀੜਤਾ ਦੇ ਬਿਆਨ ਦਰਜ ਕੀਤੇ ਹਨ। ਜਾਣਕਾਰੀ ਮੁਤਾਬਕ ਪੀੜਤਾ ਦਾ ਵਿਆਹ ਦੋ ਸਾਲ ਪਹਿਲਾਂ ਮੁਲਜ਼ਮ ਸਰਵਣ ਸਿੰਘ ਦੇ ਲੜਕੇ ਨਾਲ ਹੋਇਆ ਸੀ ਜੋ ਵਿਆਹ ਤੋਂ ਪੰਜ ਮਹੀਨਿਆਂ ਮਗਰੋਂ ਵਿਦੇਸ਼ ਚਲਾ ਗਿਆ ਸੀ| ਪੀੜਤਾ ਨੇ ਦੋਸ਼ ਲਾਇਆ ਕਿ ਕਰੀਬ ਦੋ ਮਹੀਨੇ ਪਹਿਲਾਂ ਉਸ ਦਾ ਸਹੁਰਾ ਅੱਧੀ ਰਾਤ ਨੂੰ ਉਸ ਦੇ ਕਮਰੇ ਵਿੱਚ ਆਇਆ ਅਤੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਤਾ ਨੇ ਦੱਸਿਆ ਕਿ ਉਸ ਨੇ ਇਸ ਘਟਨਾ ਬਾਰੇ ਆਪਣੇ ਪਤੀ, ਸੱਸ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਪਰ ਕਿਸੇ ਨੇ ਉਸ ਦੀ ਗੱਲ ਵੱਲ ਗੌਰ ਨਾ ਕੀਤਾ। ਹੁਣ ਪੁਲੀਸ ਨੇ ਸਹੁਰੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਫ਼ਰਾਰ ਦੱਸਿਆ ਜਾ ਰਿਹਾ ਹੈ|

Advertisement
Advertisement